
ਖੰਨਾ, 31 ਜਨਵਰੀ (ਪਰਮਜੀਤ ਸਿੰਘ ਧੀਮਾਨ) – ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੇ ਮੌਜੂਦਾ ਵਿਧਾਇਕ ਵੱਲੋਂ ਲੋਕਾਂ ਨੂੰ ਖੰਨਾ ਜ਼ਿਲ੍ਹਾ ਬਨਾਉਣ, ਜੀ.ਟੀ ਰੋਡ ਤੇ ਬਣੇ ਠੋਸ ਪੁੱਲ ਨੂੰ ਐਲੀਵੇਟਿਡ ਬਨਾਉਣ, ਇਲਾਕੇ ’ਚ ਨਸ਼ੇ ਦੇ ਸੁਦਾਗਰਾਂ ਨੂੰ ਖ਼ਤਮ ਕਰਨ ਵਰਗੇ ਝੂਠੇ ਸੁਪਨੇ ਦਿਖਾ ਕੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ-ਨਾਲ ਖਿਲਵਾੜ ਕੀਤਾ ਹੈ, ਜਿਸ ਨੂੰ ਹਲਕੇ ਦੇ ਵਸਨੀਕ ਕਦੇ ਮੁਆਫ਼ ਨਹੀਂ ਕਰਨਗੇ। ਇਹ ਗੱਲ ਅੱਜ ਸਥਾਨਕ ਵਾਰਡ ਨੰਬਰ 27 ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਮੌਕੇ ਜਸਦੀਪ ਕੌਰ ਯਾਦੂ ਨੇ ਕਹੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਲੋਕਾਂ ਨੂੰ ਮਿਲਣ ਵਾਲੀਆਂ ਆਮ ਸਰਕਾਰੀ ਸਹੂਲਤਾਂ ਲਈ ਪੱਖਪਾਤ ਦੀ ਰਾਜਨੀਤੀ ਕੀਤੀ ਗਈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਅਕਾਲੀ ਦਲ-ਬਸਪਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿੰਡਾਂ ਦੇ ਨਾਲ ਨਾਲ ਸ਼ਹਿਰ ਵਾਸੀ ਵੀ ਖੁੱਲ੍ਹ ਕੇ ਕਾਂਗਰਸ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਵਿਕਾਸ ਦੀਆਂ ਤਸਵੀਰਾਂ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਮੈਨੀਫ਼ੈਸਟੋ ਵਿਚ ਸ਼ਾਮਲ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਮੁੱਖ ਟੀਚਾ ਪੂਰੇ ਹਲਕੇ ਨੂੰ ਹਰਿਆ ਭਰਿਆ ਬਨਾਉਣਾ ਹੈ। ਇਸ ਮੌਕੇ ਸੁਖਦੇਵ ਸਿੰਘ, ਬਹਾਦਰ ਸਿੰਘ, ਨਿਰਭੈ ਸਿੰਘ, ਰਣਧੀਰ ਸਿੰਘ, ਬਲਜਿੰਦਰ ਸਿੰਘ, ਸੁਦਾਗਰ ਸਿੰਘ, ਕਮਲਜੀਤ ਸਿੰਘ, ਮਨਦੀਪ ਸਿੰਘ, ਲਛਮਣ ਸਿੰਘ, ਸੰਦੀਪ ਕੌਰ, ਹਰਜਿੰਦਰ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਬਲਵਿੰਦਰ ਕੌਰ, ਹਰਜੀਤ ਕੌਰ, ਹਰਬੰਸ ਕੌਰ ਆਦਿ ਹਾਜ਼ਰ ਸਨ।






