17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜਿ਼ਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇੇਰੇ ਅੰਦਰ ਪਾਬੰਦੀਆਂ...

ਜਿ਼ਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇੇਰੇ ਅੰਦਰ ਪਾਬੰਦੀਆਂ ਦੇ ਹੁਕਮ।

ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜਿ਼ਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ, ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ।

ਜਿ਼ਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿ਼ਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਹਨ ਜਾਂ ਧਰਨਾ ਲਗਾ ਕੇ ਬੈਠ ਜਾਂਦੇ ਹਨ, ਜਿਸ ਕਾਰਨ ਅਮਨ ਸ਼ਾਂਤੀ ਭੰਗ ਹੁੰਦੀ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ ਜਿਸ ਦੇ ਮੱਦੇਨਜ਼ਰ ਇਹ ਪਾਬੰਦੀ ਲਾਗੂ ਕੀਤੀ ਜਾਂਦੀ ਹੈ ।

Today Now News

RELATED ARTICLES
- Advertisment -

POPULAR POSTS