16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾਸੁਰਭੀ ਮਲਿਕ ਨੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ...

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਸੁਰਭੀ ਮਲਿਕ ਨੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 13 ਅਪ੍ਰੈਲ (000) – 2012 ਬੈਚ ਦੀ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੋਂ ਚਾਰਜ ਲਿਆ। ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਵਜੋਂੋਂ ਅਹੁੱਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਦਾ ਮਾਣ ਹਾਸਲ ਹੋਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।

ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਉਨ੍ਹਾਂ ਦਾ ਕਾਰਜਕਾਲ ਬੇਹੱਦ ਸੁਖਾਵਾਂ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਨੂੰ ਹਰ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਸਟਾਫ਼ ਅਤੇ ਵਸਨੀਕਾਂ ਸਮੇਤ ਸਾਰਿਆਂ ਦਾ ਸਹਿਯੋਗ ਮਿਲਿਆ ਹੈ।

ਸ੍ਰੀਮਤੀ ਸੁਰਭੀ ਮਲਿਕ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਰੂਪਨਗਰ (ਰੋਪੜ) ਵਿਖੇ ਵਧੀਕ ਡਿਪਟੀ ਕਮਿਸ਼ਨਰ ਅਤੇ ਨੰਗਲ ਵਿਖੇ ਬਤੌਰ ਐਸ.ਡੀ.ਐਮ. ਵਜੋਂ ਵੀ ਸੇਵਾਵਾਂ ਦਿੱਤੀਆਂ ਹਨ। ਉਹ ਕੋਵਿਡ-19 ਮਹਾਂਮਾਰੀ ਦੇ ਸਿਖਰਾਂ ਦੌਰਾਨ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਟੈਰਟਰੀ ਕੋਵਿਡ ਕੇਅਰ ਇੰਚਾਰਜ ਵੀ ਰਹਿ ਚੁੱਕੇ ਹਨ।

ਉਨ੍ਹਾਂ 2007 ਤੋਂ 2009 ਤੱਕ ਕਾਮਨਵੈਲਥ ਸਕਾਲਰਸ਼ਿਪ ‘ਤੇ ਲੰਡਨ ਸਕੂਲ ਆਫ਼ ਇਕਨਾਮਿਕਸ ਤੋਂ ਅਰਥ ਸ਼ਾਸਤਰ ਵਿੱਚ ਮਾਸਟਰ ਡਿਗਰੀ ਕੀਤੀ। ਉਨ੍ਹਾਂ ਦਿੱਲੀ ਦੇ ਲੇਡੀ ਸ਼੍ਰੀਰਾਮ ਕਾਲਜ ਤੋਂ ਬੀਏ (ਆਨਰਜ਼) ਅਰਥ ਸ਼ਾਸਤਰ ਪੂਰੀ ਕੀਤੀ। ਉਨ੍ਹਾਂ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਵਿਖੇ ਮੈਨੇਜਮੈਂਟ ਲਈ ਗੋਲਡ ਮੈਡਲ ਵੀ ਹਾਸਲ ਕੀਤਾ ਹੈ।

ਉਨ੍ਹਾਂ ਦੇ ਪਤੀ ਡਾ. ਸੰਦੀਪ ਗਰਗ ਆਈ.ਪੀ.ਐਸ ਮੌਜੂਦਾ ਸਮੇਂ ਐਸ.ਐਸ.ਪੀ. ਰੂਪਨਗਰ ਵਜੋਂ ਸੇਵਾਵਾਂ ਨਿਭਾ ਰਹੇ ਹਨ

Today Now News

RELATED ARTICLES
- Advertisment -

POPULAR POSTS