16.8 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਅਫਗਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟਾਂ ਨਾਲ ਹਮਲਾ, ਸਾਰੀਆਂ ਉਡਾਣਾਂ ਰੱਦ

ਅਫਗਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟਾਂ ਨਾਲ ਹਮਲਾ, ਸਾਰੀਆਂ ਉਡਾਣਾਂ ਰੱਦ

ਅਫ਼ਗ਼ਾਨਿਸਤਾਨ 3 August ਤਾਲਿਬਾਨ ਨਾਲ ਪ੍ਰਭਾਵਿਤ ਅਫ਼ਗ਼ਾਨਿਸਤਾਨ ‘ਤੇ ਲਗਾਤਾਰ ਹਨਲੇ ਵਧਦੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ । ਅਫ਼ਗ਼ਾਨਿਸਤਾਨ ਦੀ ਨਿਊਜ਼ ਏਜੰਸੀ ਵੱਲੋਂ ਇਸ ਘਟਨਹਾ ਦੀ ਜਾਣਕਾਰੀ ਦਿੱਤੀ ਗਈ ਹੈ।
ਨਿਊਜ਼ ਏਜੇਂਸੀ ਨੇ ਹਵਾਈ ਅੱਡੇ ਦੇ ਮੁਖੀ ਮਸੂਦ ਪਸ਼ਤੂਨ ਦੇ ਹਵਾਲੇ ਨਾਲ ਦੱਸਿਆ ਕਿ ਹਵਾਈ ਅੱਡੇ ‘ਤੇ ਲਗਾਤਾਰ ਤਿੰਨ ਰਾਕੇਟ ਦਾਗੇ ਗਏ, ਜਿਨ੍ਹਾਂ ਵਿੱਚੋਂ ਦੋ ਰਾਕੇਟ ਰਨਵੇ ਨਾਲ ਟਕਰਾ ਗਏ । ਜਿਸ ਦੇ ਮੱਦੇਨਜ਼ਰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਦਰਅਸਲ, ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਤਾਲਿਬਾਨ ਦੇ ਲੜਾਕਿਆਂ ਨੇ ਹੇਰਾਤ, ਲਸ਼ਕਰ ਗਾਹ ਅਤੇ ਕੰਧਾਰ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਹੈ। ਸਤੰਬਰ ਤੱਕ ਵਿਦੇਸ਼ੀ ਫ਼ੌਜਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਤਾਲਿਬਾਨ ਨੇ ਦੇਸ਼ ਦੇ ਪੇਂਡੂ ਖੇਤਰਾਂ ਵਿੱਚ ਜ਼ਬਰਦਸਤ ਬੜ੍ਹਤ ਹਾਸਿਲ ਕੀਤੀ ਹੈ।
ਦੱਸ ਦੇਈਏ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਵੱਡੇ ਹਿੱਸਿਆਂ ‘ਤੇ ਕਬਜ਼ਾ ਕਰਨ ਦੀ ਆਪਣੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਉਸਨੂੰ ਇੱਕ ਨਵਾਂ ਮੋੜ ਦਿੱਤਾ ਹੈ। ਦਰਅਸਲ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਫਗਾਨ ਸੁਰੱਖਿਆ ਬਲਾਂ ਅਤੇ ਤਾਲਿਬਾਨ ਲੜਾਕਿਆਂ ਵਿਚਾਲੇ ਜੰਗ ਜਾਰੀ ਹੈ।

Today Now News

RELATED ARTICLES
- Advertisment -

POPULAR POSTS