ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ, ਵੱਲੋਂ ਭੇਜੇ ਜਾ ਰਹੇ ਫੰਡਾਂ ਨਾਲ ਮਨਰੇਗਾ ਅਧੀਨ ਮਜ਼ਦੂਰਾਂ ਕੋਲੋ ਕੰਮ ਕਰਵਾ ਕਿ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ, ਵੱਲੋਂ ਭੇਜੇ ਜਾ ਰਹੇ ਫੰਡਾਂ ਨਾਲ ਮਨਰੇਗਾ ਅਧੀਨ ਮਜ਼ਦੂਰਾਂ ਕੋਲੋ ਕੰਮ ਕਰਵਾ ਕਿ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ । ਫਿਰ ਵੀ ਜ਼ੋ ਕੁਝ ਮਨਰੇਗਾ ਵੱਲੋਂ ਹੁਣ ਕਰਵਾਇਆ ਜਾ ਰਿਹਾ ਹੈ, ਉਹ ਕਈ ਥਾਵਾਂ ਤੇ ਸਲਾਹੁਣਯੋਗ ਵੀ ਹੈ । ਇਹ ਜਾਣਕਾਰੀ ਸ੍ਰੀਮਤੀ ਸੁਰਜੀਤ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਿੱਦੜਬਾਹਾ ਨੇ ਦਿੱਤੀ । ਉਹਨਾਂ ਦੱਸਿਆ ਕਿ ਬਲਾਕ ਗਿੱਦੜਬਾਹਾ ਅਧੀਨ ਕੁਝ 55 ਪੰਚਾਇਤਾਂ ਆਉਂਦੀਆਂ ਹਨ । ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਗੁਰਬਿੰਦਰ ਸਿੰਘ ਸਰਾਓਂ ਦੀ ਦੇਖ-ਰੇਖ ਹੇਠ ਇਹ ਸਾਰਾ ਕੰਮ-ਕਾਜ ਕਰਵਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਬੱਸ ਅੱਡਿਆਂ ਦੀ ਉਸਾਰੀ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਕੀਮ ਅਧੀਨ ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ।
ਪੇਂਡੂ ਜਲ ਘਰਾਂ ਦੀ ਸਾਫ-ਸਫਾਈ ਵੀ ਮਗਨਰੇਗਾ ਵੱਲੋਂ ਕਰਵਾਈ ਜਾ ਰਹੀ ਹੈ । ਸੜਕਾਂ ਦੇ ਆਸੇ-ਪਾਸੇ ਇਸ ਤੋਂ ਇਲਾਵਾ, ਗਰੀਬ ਪਰਿਵਾਰਾਂ ਦੇ ਪਸ਼ੂਆਂ ਲਈ ਮਗਨਰੇਗਾ ਸਕੀਮ ਅਧੀਨ ਪਸ਼ੂ ਸ਼ੈਡ ਬਨਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ । ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਨਾਉਣ ਲਈ ਇਨ੍ਹਾਂ ਸਾਰੇ ਹੀ 55 ਪਿੰਡਾਂ ਵਿਚ 550 ਬੂਟੇ ਵੀ ਲਗਵਾਏ ਗਏ ਅਤੇ ਇਨ੍ਹਾ ਬੂਟਿਆਂ ਦੀ ਸਾਂਭ-ਸੰਭਾਲ ਵੀ ਮਗਨਰੇਗਾ ਕਾਮਿਆਂ ਵੱਲੋਂ ਕੀਤੀ ਜਾ ਰਹੀ ਹੈ।





