16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਐਸ.ਸੀ. ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

ਐਸ.ਸੀ. ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

ਚੰਡੀਗੜ੍ਹ: 4 ਜਨਵਰੀ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਟੈਲੀਫੋਨ ਉਪਰੇਟਰ ਵਜੋਂ ਸੇਵਾ ਨਿਭਾ ਰਹੀ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਤੌਰ ਟੈਲੀਫੋਨ ਸੁਪਰਵਾਈਜਰ ਵਜੋਂ ਤਰੱਕੀ ਮਿਲ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਸ੍ਰੀਮਤੀ ਲਖਵਿੰਦਰ ਕੌਰ ਸਪੁੱਤਰੀ ਸ੍ਰੀ ਬਲਬੀਰ ਸਿੰਘ ਨੇ ਰਾਖਵੇਂ ਨੁਕਤੇ ਵਿਰੁੱਧ ਉਸ ਦੇ ਵਿਭਾਗ ਵਲੋਂ ਬਣਦੀ ਪੱਦ ਉਨਤੀ ਨਾ ਦੇਣ ਸਬੰਧੀ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ । ਇਸ ਸਬੰਧੀ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸ੍ਰੀਮਤੀ ਲਖਵਿੰਦਰ ਕੌਰ ਦੀ ਸ਼ਿਕਾਇਤ ਬਿਲਕੁਲ ਵਾਜਬ ਸੀ। ਇਸ ਸਬੰਧ ਵਿੱਚ ਕਮਿਸ਼ਨ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਨੂੰ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਣਦੀ ਪੱਦ ਉਨਤੀ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਸ੍ਰੀਮਤੀ ਲਖਵਿੰਦਰ ਕੌਰ ਨੂੰ ਪੱਦ ਉਨਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।.

Today Now News

RELATED ARTICLES
- Advertisment -

POPULAR POSTS