ਵਿਦਿਆਰਥੀਆਂ ਦੇ ਰੰਗੋਲੀ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਮੋਗਾ (ਹਰਪਾਲ ਸਹਾਰਨ) : ਇਲਾਕੇ ਦੀ ਉੱਘੀ ਵਿਦਿਅਕ ਸੰਸਥਾ ਐਸ.ਐਫ.ਸੀ. ਇੰਸਟੀਚਿਊਟ ਆਫ ਨਰਸਿੰਗ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਹਾੜਾ ਮਨਾਇਆ ਗਿਆ । ਜਿਸ ਵਿੱਚ ਸੰਸਥਾ ਦੀ ਸਮੂਹ ਮੈਨੇਜਮੈਂਟ ਉਚੇਚੇ ਤੌਰ ਤੇ ਸ਼ਾਮਿਲ ਹੋਈ । ਇਸ ਮੌਕੇ ਤੇ ਸੰਸਥਾ ਦੇ ਡਾਈਰੈਕਟਰ ਅਭਿਸ਼ੇਕ ਜਿੰਦਲ ਵੱਲੋਂ ਸਮੂਹ ਸਟਾਫ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਉਹਨਾਂ ਨੂੰ ਹਰ ਐਮਰਜੈਂਸੀ ਡਿਜ਼ਾਸਟਰ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ । ਇਸ ਮੌਕੇ ਤੇ ਵਿਦਿਆਰਥੀਆਂ ਦੇ ਰੰਗੋਲੀ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਡਾਈਰੈਕਟਰ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਖਤਮ ਹੋਣ ਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਬਰਾੜ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ।




