16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼ਿਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਮੁਕਤਸਰ ਸਾਹਿਬ -...

ਸ਼ਿਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਮੁਕਤਸਰ ਸਾਹਿਬ – ਕੋਟਕਪੂਰਾ ਰੋਡ ਕੀਤਾ ਜਾਮ

ਇਸ ਦੌਰਾਨ ਅਕਾਲੀ ਦਲ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੰਚਾਈ ਲਈ ਆ ਰਹੀਆਂ ਮੁਸ਼ਕਲਾਂ ਨਹਿਰੀ ਪਾਣੀ ਤੇ ਬਿਜਲੀ ਦੀ ਘੱਟ ਸਪਲਾਈ, ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਤੇ ਬਸਪਾ ਆਗੂਆਂ ਤੇ ਵਰਕਰਾਂ ਵੱਲੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ‘ਚ ਕਰੀਬ 15 ਪਿੰਡਾਂ ਦੇ ਕਿਸਾਨਾਂ ਦੇ ਹੱਕ ‘ਚ ਮੁਕਤਸਰ-ਕੋਟਕਪੂਰਾ ਮੁੱਖ ਮਾਰਗ ‘ਤੇ ਪਿੰਡ ਝਬੇਲਵਾਲੀ ਕੋਲ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਇਆ ਗਿਆ। ਇਸ ਦੌਰਾਨ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਇਕ ਰੋਜ਼ੀ ਬਰਕੰਦੀ ਨੇ ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ‘ਚ ਆਲੋਚਨਾ ਕੀਤੀ। ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਧਰਨੇ ਸ਼ੌਕ ਨਾਲ ਨਹੀਂ ਲੱਗਦੇ ਬਲਕਿ ਉਸ ਸਮੇਂ ਲਗਾਏ ਜਾਂਦੇ ਹਨ ਜਦੋਂ ਸਰਕਾਰਾਂ ਲੋਕਾਂ ਨਾਲ ਧੱਕੇਸ਼ਾਹੀ ਕਰਦੀਆਂ ਹਨ। ਉਨਾਂ੍ਹ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਪਾਣੀ ਦੀ ਕਮੀ ਹੈ, ਕੱਸੀਆਂ ‘ਚ ਪਾਣੀ ਦੀ ਬੰਦੀ ਕੀਤੀ ਹੋਈ ਹੈ। ਉਨਾਂ੍ਹ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਸੁੱਤੀ ਪਈ ਸੀ ਜਿਸ ਨੂੰ ਹੁਣ ਮੁਰੰਮਤ ਦਾ ਖਿਆਲ ਆਇਆ ਹੈ। ਉਨਾਂ੍ਹ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜ਼ਲੀ ਮਿਲੇਗੀ, ਪਰ ਇਸ ਦੇ ਉਲਟ 8 ਘੰਟੇ ਬਿਜ਼ਲੀ ਦੇਣ ਦੀ ਬਜਾਏ ਸਿਰਫ਼ 3-4 ਘੰਟੇ ਬਿਜਲੀ ਆਉਂਦੀ ਹੈ। ਉਨਾਂ੍ਹ ਕਿਹਾ ਕਿ ਝੋਨੇ ਦੀ ਖੇਤੀ ਨਹਿਰੀ ਪਾਣੀ ਤੇ ਬਿਜਲੀ ‘ਤੇ ਨਿਰਭਰ ਕਰਦੀ ਹੈ। ਰੋਜ਼ੀ ਬਰਕੰਦੀ ਨੇ ਬੀਤੇ ਦਿਨੀਂ ਪੰਜਾਬ ‘ਚ 300 ਯੂਨਿਟ ਬਿਜਲੀ ਮੁਆਫ ਕਰਨ ਦੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਬਿਆਨ ਸਬੰਧੀ ਕਿਹਾ ਕਿ ਕੇਜਰੀਵਾਲ ਚੋਣਾਂ ਨਜ਼ਦੀਕ ਆਉਣ ‘ਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਜਾਲ੍ਹ ‘ਚ ਫਸਾਉਣ ਲਈ ਝੂਠੇ ਵਾਅਦੇ ਕਰ ਰਹੇ ਹਨ ਤੇ ਵੋਟਾਂ ਲਈ 300 ਯੂਨਿਟ ਦਾ ਲਾਲਚ ਦੇ ਰਹੇ ਹਨ। ਬਸਪਾ ਦੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਸਰਾਏਨਾਗਾ ਨੇ ਕਿਹਾ ਕਿ ਕਾਂਗਰਸਰ ਸਰਕਾਰ ਕਿਸਾਨ ਤੇ ਮਜ਼ਦੂਰ ਵਰਗ ‘ਚ ਪਾੜਾ ਪਾ ਕੇ ਭਾਈਚਾਰਕ ਸਾਂਝ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨਾਂ੍ਹ ਕਿਹਾ ਕਿ ਅਕਾਲੀ ਦਲ ਤੇ ਬਸਪਾ ਇੱਕਜੁੱਟ ਹੋ ਕੇ ਲੋਕ ਹੱਕਾਂ ਲਈ ਸੰਘਰਸ਼ ਕਰਨਗੇ। ਇਸ ਮੌਕੇ ਜੱਥੇ ਹੀਰਾ ਸਿੰਘ ਚੜ੍ਹੇਵਾਨ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਤੇ ਮਿੱਤ ਸਿੰਘ ਬਰਾੜ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਸਿਆਸੀ ਸਕੱਤਰ ਬਿੰਦਰ ਗੋਨਿਆਣਾ, ਗੁਰਵੀਰ ਸਿੰਘ ਕਾਕੂ ਸੀਰਵਾਲੀ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦੀਪ ਸਿੰਘ ਮੜ੍ਹਮੱਲੂ, ਯੂਥ ਆਗੂ ਜਗਵੀਰ ਭੁੱਲਰ, ਐਮਸੀ ਦੇਸਾ ਸਿੰਘ ਡੀਸੀ, ਬਸਪਾ ਆਗੂ ਜਗਦੇਵ ਅਲਾਰਮ, ਸੁਖਮੰਦਰ ਸਿੰਘ, ਬਸਪਾ ਸ਼ਹਿਰੀ ਪ੍ਰਧਾਨ ਬੀਬੀ ਅਮਨਦੀਪ ਕੌਰ, ਬਿਹਾਰੀ ਲਾਲ, ਮਿੱਠਾ ਸਿੰਘ ਸਾਬਕਾ ਸਰਪੰਚ ਆਦਿ ਤੋਂ ਇਲਾਵਾ ਅਕਾਲੀ-ਬਸਪਾ ਵਰਕਰ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS