
ਬਰਨਾਲਾ.17 ਅਗਸਤ /-ਕਰਨਪ੍ਰੀਤ ਧੰਦਰਾਲ /- ਸ਼ੋ੍ਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸ਼ਹਿਰਾਂ ਤੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ,ਜਿੱਥੇ ਵੱਡੀ ਗਿਣਤੀ ਚ ਜੁੜੇ ਇਕੱਠਾਂ ਨੇਂ ਹੁਣੇ ਤੋੰ ਰਾਹੀ ਦੀ ਚੋਣ ਮੁਹਿੰਮ ਨੂੰ ਭਦੌੜ ਚ ਰਾਜਨੀਤਕ ਫਿਜਾਂ ਬਦਲ ਦਿੱਤੀ ਜਿਸ ਤਹਿਤ ਤਪਾ ਮੰਡੀ ਦੇ ਵਾਰਡ-3 ਅੰਦਰ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਤੇ ਕੌਂਸਲਰ ਵਿਨੋਦ ਕੁਮਾਰ ਕਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਲੋਕਾਂ ਨੂੰ ਸ਼ੋ੍ਮਣੀ ਅਕਾਲੀ-ਬਸਪਾ ਗੱਠਜੋੜ ਵੱਲੋਂ ਕੀਤੇ ਵਾਅਦਿਆਂ ਸਬੰਧੀ ਜਾਣੂ ਕਰਵਾਇਆ ਗਿਆ। ਐਡਵੋਕੇਟ ਰਾਹੀ ਨੇ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਅੰਦਰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਅੌਰਤਾਂ ਨੂੰ ਦੋ ਹਜ਼ਾਰ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਪ੍ਰਬੰਧ ਕੀਤੇ ਜਾਣਗੇ।






