ਚੰਡੀਗਡ਼੍ਹ : ਪੰਜਾਬ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫ਼ਦ 11.30 ਵਜੇ ਮੁਲਾਕਾਤ ਕਰੇਗਾ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ। ਇਸ ਵਫ਼ਦ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦਡ਼, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸਿਕੰਦਰ ਸਿੰਘ ਮਲੂਕਾ ਨਾਲ ਜਾਣਗੇ।




