17.1 C
Chandigarh

TODAY NOW NEWS

Friday, March 20, 2026
HomeBREAKING NEWSਫੂਡ ਸੇਫ਼ਟੀ ਟੀਮ ਵੱਲੋਂ ਬੇਕਰੀਆਂ ਦੀ ਕੀਤੀ ਚੈਕਿੰਗ ਅਤੇ ਭਰੇ ਸੈਂਪਲ

ਫੂਡ ਸੇਫ਼ਟੀ ਟੀਮ ਵੱਲੋਂ ਬੇਕਰੀਆਂ ਦੀ ਕੀਤੀ ਚੈਕਿੰਗ ਅਤੇ ਭਰੇ ਸੈਂਪਲ

ਮਲੇਰਕੋਟਲਾ ((Sunita Gill) ਖਾਣ ਪੀਣ ਵਾਲੀਆ ਵਸਤਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ ਜੀ ਅਤੇ ਸਿਵਲ ਸਰਜਨ ਡਾ.ਮੁਕੇਸ਼ ਚੰਦਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ । ਸ਼੍ਰੀਮਤੀ ਰਾਖੀ ਵਿਨਾਇਕ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਅਤੇ ਸ਼੍ਰੀ ਸੰਦੀਪ ਸਿੰਘ ਫੂਡ ਸੇਫ਼ਟੀ ਅਫ਼ਸਰ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਬੇਕਰੀਆਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ।

             ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ) ਸ਼੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਪਿਛਲੇ ਦਿਨੀਂ ਸ਼ਹਿਰ ਦੀਆ ਵੱਖ ਵੱਖ ਬੇਕਰੀਆਂ ਦੀ ਚੈਕਿੰਗ ਕਰਕੇ ਉੱਥੋਂ ਚਾਕਲੇਟ ਪੇਸਟਰੀ, ਪਾਈ ਐਪਲ ਪੇਸਟਰੀ, ਕੇਕ ਰਸ, ਗੱਚਕ ਰਸ ਆਦਿ ਦੇ ਕੁੱਲ 6 ਸੈਂਪਲ ਭਰੇ ਗਏ ।  ਸੈਂਪਲਾਂ ਨੂੰ ਲੈਬਾਰਟਰੀ ਵਿਖੇ ਜਾਂਚ ਲਈ ਭੇਜਿਆ ਗਿਆ ਹੈ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸੰਬੰਧਿਤ ਮਾਲਕਾਂ ਖ਼ਿਲਾਫ਼  ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ ।

           ਸਹਾਇਕ ਕਮਿਸ਼ਨਰ (ਫੂਡ) ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਖਾਣ ਪੀਣ ਦੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਸਤਾਂ ਦਾ ਉਤਪਾਦਨ ਕਰਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ । ਕੋਵਿਡ-19 ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ । ਆਪਣੀ ਅਤੇ ਆਪਣੇ ਕਰਮਚਾਰੀਆਂ ਦੀ ਕੋਵਿਡ ਵੈਕਸ਼ੀਨੇਸ਼ਨ ਕਰਵਾਉਣ ਨੂੰ ਤਰਜੀਹ ਦੇਣ । ਦੁਕਾਨ ਤੇ ਅਤੇ ਉਤਪਾਦ ਕਰਨ ਸਮੇਂ ਮਾਸਕ ਪਾਉਣ  ।
Today Now News

RELATED ARTICLES
- Advertisment -

POPULAR POSTS