16.6 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਨੇ 36 ਲੋੜਵੰਦ ਪਰਿਵਾਰਾਂ ਦਿੱਤੀ ਆਰਥਿਕ ਸਹਾਇਤਾ ਦੇ...

ਸਰਬੱਤ ਦਾ ਭਲਾ ਟਰੱਸਟ ਨੇ 36 ਲੋੜਵੰਦ ਪਰਿਵਾਰਾਂ ਦਿੱਤੀ ਆਰਥਿਕ ਸਹਾਇਤਾ ਦੇ ਚੈੱਕ

ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੀ ਟੀਮ

ਫਿਰੋਜਪੁਰ,19 ਸਤੰਬਰ(ਹਰਜਿੰਦਰ ਸਿੰਘ ਕਤਨਾ) -ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਦੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ 36 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਜਿਲ੍ਹੇ ਅੰਦਰ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਨਿਗਰਾਨੀ ਅਧੀਨ ਕਈ ਹੋਰ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੋਕੇ ਵਿਜੇ ਮੌਗਾ,ਤਲਵਿੰਦਰ ਕੌਰ,ਕੰਵਲਜੀਤ ਸਿੰਘ , ਬਿਰਜ ਭੂਸ਼ਨ ਰਣਧੀਰ ਸ਼ਰਮਾ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।

Today Now News

RELATED ARTICLES
- Advertisment -

POPULAR POSTS