17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿੱਚ ਮੁਫ਼ਤ ਸਿਲਾਈ ਸੈਂਟਰ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿੱਚ ਮੁਫ਼ਤ ਸਿਲਾਈ ਸੈਂਟਰ ਦੇ ਪੰਜਵੇਂ ਬੈਚ ਦੀ ਹੋਈ ਸ਼ੁਰੂਆਤ

ਸਿਖਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਤੇ 6 ਮਹੀਨੇ ਦੇ ਕੋਰਸ ਤੋਂ ਬਾਅਦ ਉਹਨਾਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ

ਮੱਖੂ (ਹਰਜਿਦਰ ਸਿੰਘ ਕਤਨਾ) : ਮਾਨਵਤਾ ਦੀ ਭਲਾਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ। ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜ਼ਾ ਦੀ ਲੜੀ ਅੱਗੇ ਤੋਰਦੇ ਹੋਏ ਅੱਜ ਸੰਸਥਾ ਵਲੋਂ ਇੱਥੇ ਚਲਦੇ ਮੁਫ਼ਤ ਸਿਲਾਈ ਸੈਂਟਰ ਵਿੱਚ ਪੰਜਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਪੱਤਰਕਾਰਾਂ ਨੂੰ ਦੱਸਿਆ ਸੰਸਥਾ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ,ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ,ਸੰਸਥਾ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਮਤੀ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਧਾਨ ਹਰਜਿਦਰ ਸਿੰਘ ਕਤਨਾ ਦੀ ਅਗਵਾਈ ਵਿੱਚ ਇਸ ਸੈਂਟਰ ਦਾ ਪੰਜਵਾਂ ਸੈਸ਼ਨ ਸ਼ੁਰੂ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਸੈਸ਼ਨ ਵਿਚ 40 ਔਰਤਾਂ ਨੇ ਦਾਖਲਾ ਲਿਆ ਹੈ।ਉਹਨਾਂ ਕਿਹਾ ਕਿ ਸਿਖਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਤੇ 6 ਮਹੀਨੇ ਦੇ ਕੋਰਸ ਤੋਂ ਬਾਅਦ ਉਹਨਾਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।ਉਹਨਾਂ ਕਿਹਾ ਕਿ ਸੰਸਥਾ ਵਲੋਂ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਵਿੱਚ ਸਾਡੇ ਨੌਜਵਾਨ ਲੜਕੇ ਲੜਕੀਆਂ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ। ਇਸ ਮੌਕੇ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਕਿਰਨ ਪੇਂਟਰ ,ਮਹਿਕਪ੍ਰੀਤ ਕੌਰ ਸਮੇਤ ਹੋਰ ਮੈਂਬਰ ਵੀ ਮੋਜੂਦ ਸਨ।

Today Now News

RELATED ARTICLES
- Advertisment -

POPULAR POSTS