ਟਰੱਸਟ ਨੇ ਲੋੜਵੰਦ ਮਰੀਜਾਂ ਲਈ ਅੱਜ ਤੌ ਮੁੱਫਤ ਆਕਸੀਜਨ ਗੈਸ ਦੀ ਕੀਤੀ ਸੇਵਾ ਕੀਤੀ ਸ਼ੁਰੂ

ਤਲਵੰਡੀ ਭਾਈ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਅੱਜ ਆਪਣਾ ਜਨਮ ਦਿਨ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ। ਉਨ੍ਹਾਂ ਦੇ ਜਨਮ ਦਿਨ ਤੇ ਟਰੱਸਟ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਫਿਰੋਜ਼ਪੁਰ ਜਿਲ੍ਹੇ ਦੇ ਲੋੜਵੰਦ ਮਰੀਜਾਂ ਲਈ ਆਕਸੀਜਨ ਕੰਨਸਟ੍ਰੇਟਰ, ਆਕਸੀਮੀਟਰ ਅਤੇ ਇਨਫਰਾ ਥਰਮਾ ਮੀਟਰ ਦੀ ਮੁੱਫਤ ਸੇਵਾ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਤਲਵੰਡੀ ਭਾਈ ਅਤੇ ਮੱਦਕੀ ਦੇ 30 ਲੋੜਵੰਦਾਂ, ਵਿਧਵਾਵਾਂ ਅਤੇ ਅੰਗਹੀਣਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੀ ਦਿੱਤੇ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰ੍ਟਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਲੋੜਵੰਦ ਮਰੀਜ਼ ਸੰਸਥਾ ਦੇ ਆਹੁਦੇਦਾਰਾਂ ਨਾਲ ਸੰਪਰਕ ਕਰਕੇ ਇਹ ਸੇਵਾ ਹਾਸਲ ਕਰ ਸਕਦੇ ਹਨ। ਉਨ੍ਹਾਂ ਹੋਰ ਕਿਹਾ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਔਖਾ ਵੇਲਾ ਆਇਆ ਟਰੱਸਟ ਨੇ ਸਭ ਤੋਂ ਮੂਹਰੇ ਹੋ ਕੇ ਲੜਾਈ ਲੜੀ ਹੈ ।

ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਤੇ ਕੋਰੋਨਾ ਸੰਕਟ ਹੋਵੇ ਭਾਵੇਂ ਕਿਸਾਨ ਅੰਦੋਲਨ ਟਰੱਸਟ ਦੇ ਵਾਲੰਟੀਅਰਾਂ ਨੇ ਆਪਣੀਆਂ ਜਿੰਦਗੀਆਂ ਦੀ ਪਰਵਾਹ ਕੀਤੇ ਬਗੈਰ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਜੂਦਾ ਕੋਰੋਨਾ ਸੰਕਟ ਵਿੱਚ ਵੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਜਿੱਥੇ ਅਫਿਗਾਨਸਤਾਨ ਤੋਂ ੳੁੱਜੜ ਕੇ ਆਏ 20 ਹਜਾਰ ਸਰਨਾਰਥੀਆਂ ਲਈ ਤਿੰਨ ਮਹੀਨੇ ਦਾ ਰਾਸ਼ਨ ਅਤੇ ਮੈਡੀਕਲ ਦਾ ਸਮਾਨ ਭੇਜਿਆ ਜਾ ਰਿਹਾ ਹੈ ਉੱਥੇ ਦੇਸ ਅੰਦਰ ਵੱਡੀ ਪੱਧਰ ਤੇ ਹੋਈ ਆਕਸ਼ੀਜਨ ਦੀ ਘਾਟ ਨੂੰ ਵੀ ਪੰਜਾਬ ਵਿੱਚ ਆਪਣੇ ਤੌਰ ਤੇ ਪੰਜ ਪਲਾਂਟ ਲਗਾ ਕੇ ਪੂਰਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਘੜਿਆਲ ਮੀਤ ਪ੍ਰਧਾਨ, ਸੰਜੀਵ ਬਜਾਜ, ਨਰਿੰਦਰ ਬੇਰੀ ਕੈਸ਼ੀਅਰ,ਵਿਜੇ ਕੁਮਾਰ ਬਹਿਲ ਪ੍ਰਧਾਨ ਮੱਲਾਂਵਾਲਾ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ, ਜਗਦੀਸ਼ ਥਿੰਦ ਪ੍ਰਧਾਨ ਗੁਰੂਹਰਸਹਾਏ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਬਲਵਿੰਦਰ ਕੌਰ ਲੋਹਕੇ,ਜਗਸੀਰ ਸਿੰਘ ਜ਼ੀਰਾ,ਬਲਵਿੰਦਰਪਾਲ ਸ਼ਰਮਾ ਪ੍ਰਧਾਨ ਫਿਰੋਜ਼ਪੁਰ, ਤਲਵਿੰਦਰ ਕੌਰ, ਕੰਵਲਜੀਤ ਸਿੰਘ,ਸੁਖਦੇਵ ਸਿੰਘ ਗਿੱਲ ਮੁੱਦਕੀ ਪ੍ਰਧਾਨ, ਰੋਸ਼ਨ ਲਾਲ ਮਨਚੰਦਾ, ਆਸ਼ਾ ਸ਼ਰਮਾ,ਮਨਜੀਤ ਸਿੰਘ ਜੇ ਈ,ਲਖਵਿੰਦਰ ਸਿੰਘ ਕਰਮੂਵਾਲਾ, ਬਲਵੰਤ ਸਿੰਘ ਬਰਾੜ,ਸੁਖਜੀਤ ਸਿੰਘ ਹਰਾਜ ਅਤੇ ਪ੍ਰੇਮ ਮਨਚੰਦਾ ਸਮੇਤ ਕਈ ਹੋਰ ਆਹੁਦੇਦਾਰ ਵੀ ਮੋਜੂਦ ਸਨ।





