17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਨੇ 35 ਗੁਰੂ ਦੇ ਵਜ਼ੀਰਾਂ ਨੂੰ ਦਿੱਤਾ ਸੁੱਕਾ...

ਸਰਬੱਤ ਦਾ ਭਲਾ ਟਰੱਸਟ ਨੇ 35 ਗੁਰੂ ਦੇ ਵਜ਼ੀਰਾਂ ਨੂੰ ਦਿੱਤਾ ਸੁੱਕਾ ਰਾਸ਼ਨ ।

ਡਾ ਓਬਰਾਏ ਦੀ ਸਿਹਤਯਾਬੀ ਲਈ ਕੀਤੀ ਅਰਦਾਸ ।

ਤਲਵੰਡੀ ਭਾਈ (ਹਰਜਿੰਦਰ ਸਿੰਘ ਕਤਨਾ) : ਉਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸਾਂ ਤਹਿਤ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜਿਲ੍ਹਾ ਫਿਰੋਜ਼ਪੁਰ ਇਕਾਈ ਵੱਲੋਂ ਇੱਥੋਂ ਦੇ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵਿੱਚ 35 ਗੁਰੂ ਦੇ ਵਜ਼ੀਰਾਂ ਅਤੇ ਅੰਗਹੀਣਾ ਲੋਕਾਂ ਨੂੰ ਮਹੀਨੇ ਭਰ ਦਾ ਸੁੱਕਾ ਰਾਸ਼ਨ ਦਿੱਤਾ ਗਿਆ। ਇਸ ਮੋਕੇ ਮੋਜੂਦ ਗ੍ਰੰਥੀ ਸਿੰਘਾਂ ਵੱਲੋਂ ਸੰਸਥਾ ਦੇ ਮੁੱਖੀ ਡਾ. ਐਸ. ਪੀ. ਐਸ. ਓਬਰਾਏ ਜੋ ਕੋਰੋਨਾ ਪੋਜ਼ੀਟਿਵ ਹਨ ਤੇ ਇਸ ਵਕਤ ਪੀ ਜੀ ਆਈ ਚੰਡੀਗੜ੍ਹ ਵਿੱਚ ਇਲਾਜ਼ ਅਧੀਨ ਹਨ ਦੀ ਸਿਹਤਯਾਬੀ ਵਾਸਤੇ ਅਰਦਾਸ ਕੀਤੀ ਗਈ। ਸਮਾਗਮ ਵਿੱਚ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਲਦੇਵ ਸਿੰਘ ਸਰਾਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤਲਵੰਡੀ ਭਾਈ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਸਭ ਬੁਲਾਰਿਆਂ ਨੇ ਜਿੱਥੇ ਡਾ ਓਬਰਾਏ ਦੀ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਉਥੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਵੀ ਸੰਸਥਾ ਦੇ ਕਾਰਜਾਂ ਬਾਰੇ ਦੱਸਿਆ ਅਤੇ ਆਏ ਸਭ ਮਹਿਮਾਨਾ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਬੱਤ ਦਾ ਭਲਾ ਟਰੱਸਟ ਦੀ ਸਮੱਚੀ ਟੀਮ ਸਭ ਤੋਂ ਮੂਹਰੇ ਹੋ ਕੇ ਲੜਾਈ ਲੜ ਰਿਹਾ ਹੈ। ਸੰਸਥਾ ਵੱਲੋਂ ਹੁਣ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਲੋੜਵੰਦ ਲੋਕਾਂ ਤੱਕ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਖਿਲਾਫ ਲੜਾਈ ਲੜਨ ਵਾਲਿਆਂ ਯੋਧਿਆਂ ਨੂੰ ਵੀ ਕੋਰੋਨਾ ਤੋਂ ਬਚਾਓ ਲਈ ਵੀ ਸਾਜੋ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਅੱਜ ਦਾ ਸਮਾਗਮ ਵੀ ਡਾ ਓਬਰਾਏ ਜੀ ਦੇ ਨਿਰਦੇਸਾਂ ਤਹਿਤ ਕੀਤਾ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS