17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਸਰਬੱਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸ਼ਰਨਾਰਥੀਆਂ ਲਈ 120 ਟਨ...

ਸਰਬੱਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸ਼ਰਨਾਰਥੀਆਂ ਲਈ 120 ਟਨ ਰਾਸ਼ਨ ਸੌਂਪਿਆ

ਡਾ.ਓਬਰਾਏ ਦੇ ਇਸ ਪਰਉਪਕਾਰ ਨਾਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਵਧੇਗੀ ਹੋਰ ਮਿਠਾਸ : ਅੰਬੈਸਡਰ ਫ਼ਰੀਦ ਮਾਮੰਦਜ਼ਈ  
ਜੇਕਰ ਭਵਿੱਖ ‘ਚ ਵੀ ਕੋਈ ਜ਼ਰੂਰਤ ਪਈ ਤਾਂ ਟਰੱਸਟ ਕਰੇਗਾ ਹਰ ਸੰਭਵ ਮਦਦ : ਡਾ.ਓਬਰਾਏ

ਅੰਮ੍ਰਿਤਸਰ (ਦਵਿੰਦਰ ਸਿੰਘ ਛਾਬੜਾ) : ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ‘ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅਫ਼ਗਾਨਿਸਤਾਨ ਅੰਬੈਸੀ ਨੂੰ ਅੰਬੈਸਡਰ ਫ਼ਰੀਦ ਮਾਮੰਦਜ਼ਈ ਦੀ ਮੌਜੂਦਗੀ ‘ਚ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਲਈ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਬੈਸੀ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈਦੀ ਨੇ ਉਨ੍ਹਾਂ ਨਾਲ ਇੰਟਰਨੈੱਟ ਜ਼ਰੀਏ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਅਫ਼ਗਾਨਿਸਤਾਨ ਅੰਬੈਸੀ ਨੂੰ ਜਿੱਥੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਗਏ ਕੋਵਿਡ ਸੈਂਟਰਾਂ ਲਈ ਲੋੜੀਂਦਾ ਮੈਡੀਕਲ ਨਾਲ ਸਬੰਧਤ ਸਾਮਾਨ ਭੇਜ ਦਿੱਤਾ ਸੀ ਉਥੇ ਹੀ ਅੱਜ ਟਰੱਸਟ ਦੇ ਪ੍ਰਮੁੱਖ ਮੈਂਬਰ ਰਵਿੰਦਰ ਸਿੰਘ ਰੌਬਿਨ, ਸੁਖਜਿੰਦਰ ਸਿੰਘ ਹੇਰ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਰਾਹੀਂ ਉਕਤ ਸਾਰੇ ਸ਼ਰਨਾਰਥੀਆਂ ਨੂੰ
ਟਰੱਸਟ ਵੱਲੋਂ ਤਿੰਨ ਮਹੀਨੇ ਤੱਕ ਦਿੱਤੇ ਜਾਣ ਵਾਲੇ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਤਹਿਤ ਸੁੱਕੇ ਰਾਸ਼ਨ ਨਾਲ ਭਰੇ 11 ਟਰੱਕਾਂ ‘ਚ 120 ਟਨ ਰਾਸ਼ਨ ਵੀ ਅੰਬੈਸੀ ਨੂੰ ਸੌਂਪ ਦਿੱਤਾ ਗਿਆ ਹੈ।


ਡਾ.ਓਬਰਾਏ ਨੇ ਦੱਸਿਆ ਕਿ ਇਹ ਰਾਸ਼ਨ ਦਿੱਲੀ, ਪੂਨਾ,ਹੈਦਰਾਬਾਦ ਅਤੇ ਕਲਕੱਤਾ ਆਦਿ ਸ਼ਹਿਰਾਂ ‘ਚ ਰਹਿ ਰਹੇ ਸਾਰੇ ਸ਼ਰਨਾਰਥੀਆਂ ਨੂੰ ਵੰਡਿਆ ਜਾਵੇਗਾ ਅਤੇ ਰਾਸ਼ਨ ਦੀ ਹਰ ਮਹੀਨੇ ਦਿੱਤੀ ਜਾਣ ਵਾਲੀ 30 ਕਿੱਲੋ ਦੀ ਇੱਕ ਕਿੱਟ ‘ਚ 15 ਕਿੱਲੋ ਆਟਾ,5 ਕਿੱਲੋ ਚਾਵਲ,3 ਕਿੱਲੋ ਦਾਲ,3 ਕਿਲੋ ਖੰਡ, 2 ਕਿੱਲੋ ਨਿਊਟਰੀ ਅਤੇ 2 ਲੀਟਰ ਖਾਣਾ ਬਣਾਉਣ ਵਾਲਾ ਤੇਲ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਰਾਸ਼ਨ ਤੋਂ ਇਲਾਵਾ ਮੈਡੀਕਲ ਦੇ ਸਾਮਾਨ ਤੇ ਟਰੱਸਟ ਦਾ ਕੁੱਲ 2 ਕਰੋਡ਼ ਰੁਪਏ ਖਰਚ ਆਵੇਗਾ। ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਅੰਬੈਸੀ ਨੂੰ ਇਹ ਵੀ ਵਿਸਵਾਸ਼ ਦਿਵਾਇਆ ਹੈ ਕਿ ਜੇਕਰ ਭਵਿੱਖ ‘ਚ ਵੀ ਕੋਈ ਅਜਿਹੀ ਜ਼ਰੂਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।
    ਡਾ.ਓਬਰਾਏ ਵੱਲੋਂ ਭੇਜਿਆ ਰਾਸ਼ਨ ਪ੍ਰਾਪਤ ਕਰਨ ਉਪਰੰਤ ਅਫਗਾਨਿਸਤਾਨ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ ‘ਚ ਡਾ. ਓਬਰਾਏ ਵਲੋਂ ਜੋ ਉਨ੍ਹਾਂ ਦੇ ਲੋਕਾਂ ਦੀ ਮਦਦ ਕੀਤੀ ਗਈ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਅਮੀਰ ਵਿਰਸੇ ਤੇ ਵਿਰਾਸਤ ਤੇ ਪੂਰੇ ਉਤਰਦਿਆਂ ਡਾ. ਓਬਰਾਏ ਤੇ ਹੋਰਨਾਂ ਭਾਰਤੀਆਂ ਨੇ ਜੋ ਵੀ ਉਨ੍ਹਾਂ ਦੀ ਮਦਦ ਕੀਤੀ ਹੈ,ਉਸ ਨਾਲ ਅਫ਼ਗਾਨਿਸਤਾਨ ਤੇ ਭਾਰਤ ਦੇ ਆਪਸੀ ਸਬੰਧਾਂ ‘ਚ ਹੋਰ ਮਿਠਾਸ ਵਧੇਗੀ। ਇਸ ਦੌਰਾਨ ਟਰੱਸਟ ਦੇ ਨੁਮਾਇੰਦਿਆਂ ਨੂੰ ਅਫਗਾਨਿਸਤਾਨ ਅੰਬੈਸੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਦਿੱਲੀ ਦੀ ਸਮਾਜ ਸੇਵਕਾ ਨਵਿਤਾ ਸ਼੍ਰੀਕਾਂਤ ਅਤੇ ਅੰਬੈਸੀ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ ।

Today Now News

RELATED ARTICLES
- Advertisment -

POPULAR POSTS