ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ

ਮੱਖੂ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ 30 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ। ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਦਵਿੰਦਰ ਸਿੰਘ ਪ੍ਰਧਾਨ ਮੱਖੂ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਟਰੱਸਟ ਵੱਲੋਂ ਜਲਦੀ ਹੀ ਜਿਲ੍ਹੇ ਨੂੰ ਚਾਰ ਅਧੁਨਿਕ ਲੈਬੋਰਟੀਆਂ ਮਿਲਣਗੀਆਂ ਅਤੇ ਇਸ ਦੇ ਨਾਲ ਹੀ ਟਰੱਸਟ ਵੱਲੋਂ ਇੱਕ ਮੋਰਚਰੀ ਵੈਨ ਅਤੇ ਐਂਬੂਲੈਂਸ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਲੋਕਾਂ ਦੀ ਜਰੂਰਤ ਨੂੰ ਦੇਖਦੇ ਹੋਏ ਡਾ ਓਬਰਾਏ ਵੱਲੋਂ ਮੱਖੂ ਅਤੇ ਤਲਵੰਡੀ ਭਾਈ ਨੂੰ ਇੱਕ-ਇੱਕ ਡੈਡ ਬੋਡੀ ਫਰੀਜ਼ਰ ਪਹਿਲਾਂ ਹੀ ਦਿੱਤੇ ਗਏ ਹਨ ਤਾਂ ਜੋ ਅੋਖੇ ਵੇਲੇ ਇਹ ਕੰਮ ਆ ਸਕਣ। ਉਨ੍ਹਾਂ ਹੋਰ ਕਿਹਾ ਕਿ ਕਿ ਮੋਜੂਦਾ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਅਤੇ ਆਕਸੀਜ਼ਨ ਦੀ ਘਾਟ ਦਾ ਸ਼ਿਕਾਰ ਹੋ ਰਹੇ ਲੋਕਾਂ ਦੀ ਚੰਗੀ ਸੇਹਤ ਲਈ ਸੰਸਥਾ ਨੇ ਮੱਖੂ ਸ਼ਹਿਰ ਨੂੰ ਆਕਸੀਜ਼ਨ ਕੰਸਟ੍ਰੇਟਰ ਅਤੇ ਹੋਰ ਐਂਟੀ ਕੋਰੋਨਾ ਸਾਜੋਸਮਾਨ ਵੀ ਦਿੱਤਾ ਹੈ। ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ ਪ੍ਰਧਾਨ ਇਸਤਰੀਵਿੰਗ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਘੜਿਆਲ ਮੀਤ ਪ੍ਰਧਾਨ, ਬਲਵੰਤ ਸਿੰਘ ਬਰਾੜ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ, ਭਜਨ ਪੇਂਟਰ ਸਰਕਲ ਇੰਚਾਰਜ਼ , ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ,ਕਿਰਨ ਪੇਂਟਰ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ, ਸੁਰਜੀਤ ਕੌਰ ਅਤੇ ਪ੍ਰੀਤ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।






