16.8 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਹਾਲਾ 'ਚ ਸਿਲਾਈ-ਕਢਾਈ ਕੇਂਦਰ ਦੀ ਸ਼ੁਰੂਆਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਹਾਲਾ ‘ਚ ਸਿਲਾਈ-ਕਢਾਈ ਕੇਂਦਰ ਦੀ ਸ਼ੁਰੂਆਤ

ਕੋਵਿਡ -19 ਦੇ ਚਲਦਿਆਂ ਬੜੇ ਹੀ ਸਾਦੇ ਢੰਗ ਨਾਲ ਸਿਲਾਈ ਕੇਂਦਰ ਦੀਆਂ ਵਿਦਿਆਰਥਣਾਂ ਅਤੇ ਇਲਾਕੇ ਦੇ ਕੁਝ ਪਤਵੰਤੇ ਸੱਜਣਾਂ ਨੇ ਮਿਲ ਕੇ ਜਪੁਜੀ ਸਾਹਿਬ ਅਤੇ ਸ਼੍ਰੀ ਅਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੇਂਦਰ ਦੀ ਸ਼ੁਰੂਆਤ ਕੀਤੀ।

ਅੰਮ੍ਰਿਤਸਰ (ਹਰਜਿੰਦਰ ਸਿੰਘ ਕਤਨਾ):-ਦੁਬਈ ਦੇ ਨਾਮਵਰ ਕਾਰੋਬਾਰੀ ਤੇ ਉੱਘੇ ਸਮਾਜ ਸੇਵਕ ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨੌਜਵਾਨ ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਕਿੱਤਾ ਮੁੱਖੀ ਸਿੱਖਿਆ ਰਾਹੀਂ ਆਤਮ ਨਿਰਭਰ ਬਣਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਸਿਲਾਈ ਤੇ ਕਢਾਈ ਕੇਂਦਰਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਜਿਲੇ ਦੇ ਪਿੰਡ ਸਰਹਾਲਾ ਵਿਖੇ ਵੀ ਇੱਕ ਸਲਾਈ ਤੇ ਕਢਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ।

ਕੋਵਿਡ -19 ਦੇ ਚਲਦਿਆਂ ਬੜੇ ਹੀ ਸਾਦੇ ਢੰਗ ਨਾਲ ਸਿਲਾਈ ਕੇਂਦਰ ਦੀਆਂ ਵਿਦਿਆਰਥਣਾਂ ਅਤੇ ਇਲਾਕੇ ਦੇ ਕੁਝ ਪਤਵੰਤੇ ਸੱਜਣਾਂ ਨੇ ਮਿਲ ਕੇ ਜਪੁਜੀ ਸਾਹਿਬ ਅਤੇ ਸ਼੍ਰੀ ਅਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੇਂਦਰ ਦੀ ਸ਼ੁਰੂਆਤ ਕੀਤੀ। ਜਿਕਰਯੋਗ ਹੈ ਕਿ ਟਰੱਸਟ ਵੱਲੋਂ ਕਰਵਾਏ ਜਾਂਦੇ  6 ਮਹੀਨੇ ਦੇ ਸਿਲਾਈ ਕਢਾਈ ਕੋਰਸ ਉਪਰੰਤ ਵਿਦਿਆਰਥੀਆਂ ਨੂੰ ਟਰੱਸਟ ਵੱਲੋਂ ਮਿਲਣ ਵਾਲਾ ਸਰਟੀਫਿਕੇਟ ਦੇਸ਼ ਵਿਦੇਸ਼ ਵਿੱਚ ਮਾਨਤਾ ਪ੍ਰਾਪਤ ਹੈ। ਇਸ ਦੌਰਾਨ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਮੈਂਬਰ ਪਲਵਿੰਦਰ ਸਿੰਘ ਸਰਹਾਲਾ ਤੋਂ ਇਲਾਵਾ ਪਿੰਡ ਦੀ ਗਰੈਜੂਏਟ ਅਤੇ ਅਗਾਂਹਵਧੂ ਸੋਚ ਵਾਲੀ ਸਰਪੰਚ ਗੁਰਪ੍ਰੀਤ ਕੌਰ,ਸਾਬਕਾ ਸਰਪੰਚ ਅਜੀਤ ਸਿੰਘ,ਨੰਬਰਦਾਰ ਭਗਵੰਤ ਸਿੰਘ, ਮੈਂਬਰ ਜਗੀਰ ਸਿੰਘ ਉੱਪਲ, ਮੈਂਬਰ ਗੁਰਦਿਆਲ ਸਿੰਘ ਉੱਪਲ, ਮਨਜਿੰਦਰ ਸਿੰਘ ਹੁੰਦਲ,ਪ੍ਰਗਟ ਸਿੰਘ ਢੇਸੀ,ਅਧਿਆਪਕਾ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS