17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਦੀ ਟੀਮ ਨੇ ਲੋੜਵੰਦਾਂ ਨੂੰ ਦਿੱਤੇ ਸਹਾਇਤਾ ਰਾਸ਼ੀ...

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਨੇ ਲੋੜਵੰਦਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈਕ

ਕੋਰੋਨਾ ਯੋਧਿਆਂ ਨੂੰ ਦਿੱਤਾ ਐਂਟੀ ਕੋਰੋਨਾ ਸਮਾਨ

ਜ਼ੀਰਾ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਜ਼ੀਰਾ ਨਾਲ ਸਬੰਧਿਤ 3 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਅਤੇ ਕੋਰੋਨਾ ਨਾਲ ਅੱਗੇ ਹੋ ਲੜਾਈ ਲੜ ਰਹੇ ਕੋਰੋਨਾ ਯੋਧਿਆਂ ਮੀਡੀਆ ਕਰਮੀਆਂ ਅਤੇ ਸਮਾਜ ਸੇਵਕਾਂ ਨੂੰ ਐਂਟੀ ਕੋਰੋਨਾ ਦਾ ਸਾਜੋ ਸਮਾਨ ਵੀ ਵੰਡਿਆ ਗਿਆ।ਇਹ ਚੈੱਕ ਟਰੱਸਟ ਦੇ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਪ੍ਰੈਸ ਕਲੱਬ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ ਵਲੋਂ ਸਾਂਝੇ ਤੌਰ ਤੇ ਵੰਡੇ ਗਏ।ਇਸ ਮੌਕੇ ਮੀਡੀਆ ਭਾਈਚਾਰੇ ਨੇ ਮਿਲਕੇ ਜ਼ੀਰਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਵੀ ਵਿਚਾਰ ਕੀਤਾ।ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਜ਼ੀਰਾ ਪ੍ਰਧਾਨ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਦਵਿੰਦਰ ਸਿੰਘ ਛਾਬੜਾ ਮੱਖੂ ਪ੍ਰਧਾਨ, ਜਗਸੀਰ ਸਿੰਘ ਜ਼ੀਰਾ,ਬਲਵਿੰਦਰ ਕੌਰ ਲੋਹਕੇ,ਬਲਵੰਤ ਸਿੰਘ ਬਰਾੜ,ਰਣਬੀਰ ਸਿੰਘ ਗਿੱਲ,ਇੰਦਰਜੀਤ ਸਿੰਘ ਅਤੇ ਗੌਰਵ ਭੇਟੇਜਾ ਅਤੇ ਹਰਪਾਲ ਸਿੰਘ ਖਾਲਸਾ ਸਮੇਤ ਕਈ ਹੋਰ ਅਹੁਦੇਦਾਰ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS