16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਦੀ ਫਿਰੋਜ਼ਪੁਰ ਟੀਮ ਟਿੱਕਰੀ ਬਾਰਡਰ ਤੇ ਸੰਘਰਸ਼ੀ ਕਿਸਾਨਾਂ...

ਸਰਬੱਤ ਦਾ ਭਲਾ ਟਰੱਸਟ ਦੀ ਫਿਰੋਜ਼ਪੁਰ ਟੀਮ ਟਿੱਕਰੀ ਬਾਰਡਰ ਤੇ ਸੰਘਰਸ਼ੀ ਕਿਸਾਨਾਂ ਦੀ ਕਰ ਰਹੀ ਹੈ ਮੈਡੀਕਲ ਸੇੇਵਾ

ਕਿਸਾਨ ਸੰਘਰਸ਼ ਵਿੱਚ ਕਿਸਾਨਾਂ ਦੀ ਮੱਦਦ ਅਤੇ ਕੋਰੋਨਾ ਖਿਲਾਫ ਮੂਹਰੇ ਹੋ ਕੇ ਲੜਾਈ ਲੜੀ ਜਾ ਰਹੀ : ਜ਼ਿਲਾ ਪ੍ਰਧਾਨ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕੇਂਦਰ ਖਿਲਾਫ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ  ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸੰਘਰਸ਼ ਦੇ ਸ਼ੁਰੂਆਤ ਤੋਂ ਹੀ ਰਿਹਾਇਸ਼, ਖਾਣਾ ਅਤੇ ਮੈਡੀਕਲ ਸਹੂਲਤਾਂ  ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਲਈ ਸੰਸਥਾ ਦੇ ਮੁੱਖ ਦਫ਼ਤਰ ਵੱਲੋਂ ਵੱਖ ਵੱਖ ਜਿਲ੍ਹਿਆਂ ਦੀਆਂ ਟੀਮਾਂ ਦੀਆਂ ਡਿਊੁਟੀਆਂ ਵੀ ਲਗਾਈਆਂ ਗਈਆਂ ਹਨ। ਇਸ ਵਕਤ ਸੰਸਥਾ ਵੱਲੋਂ ਦਿੱਲੀ ਦੇ ਟਿੱਕਰੀ ਬਾਰਡਰ ਤੇ ਮੈਡੀਕਲ ਕੈਂਪ ਲਗਾ ਕੇ ਕਿਸਾਨਾਂ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ  ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਇਨ੍ਹੀਂ ਦਿਨੀਂ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਸੇਵਾ ਨਭਾ ਰਹੀ ਹੈ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੁੱਖੀ ਮਾਨਯੋਗ ਡਾ ਐਸ ਪੀ ਸਿੰਘ ਓਬਰਾਏ, ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਵਿੱਚ ਇਨੀਂ ਦਿਨੀਂ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਜਿਸ ਵਿੱਚ ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ ਅਤੇ ਜਗਸੀਰ ਸਿੰਘ ਜੀਰਾ ਸਮੇਤ ਕਈ ਹੋਰ ਵਾਲੰਟੀਅਰ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਿੱਥੇ ਆਪਣੇ ਰੁਟੀਨ ਦੇ ਕਾਰਜ ਪਹਿਲਾਂ ਵਾਂਗ ਹੀ ਜਾਰੀ ਹਨ ਉੱਥੇ ਕਿਸਾਨ ਸੰਘਰਸ਼ ਵਿੱਚ ਕਿਸਾਨਾਂ ਦੀ ਮੱਦਦ ਅਤੇ ਕੋਰੋਨਾ ਖਿਲਾਫ ਮੂਹਰੇ ਹੋ ਕੇ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸਾਨਾ ਦੀ ਜਿੱਤ ਅਤੇ ਕੋਰੋਨਾ ਦੇ ਖਾਤਮੇ ਤੱਕ ਜਾਰੀ ਰਹੇਗੀ। ਇਸ ਮੌਕੇ ਸੰਜੀਵ ਬਜਾਜ, ਨਰਿੰਦਰ ਬੇਰੀ, ਗੁਰਪ੍ਰੀਤ ਸਿੰੰਘ ਘੜਿਆਲ, ਬਲਵੰਤ ਸਿੰਘ ਬਰਾੜ, ਲਖਵਿੰਦਰ ਸਿੰਘ ਕਰਮੂਵਾਲਾ,ਸੁਖਜੀਤ ਸਿੰਘ ਹਰਾਜ, ਬਲਵਿੰਦਰ ਕੌਰ ਲੋਹਕੇ, ਦਵਿੰਦਰ ਸਿੰਘ ਛਾਬੜਾ, ਮਨਪ੍ਰੀਤ ਸਿੰਘ, ਵਿਜੇ ਕੁਮਾਰ ਬਹਿਲ, ਰੋਸ਼ਨ ਲਾਲ ਮਨਚੰਦਾ, ਆਸ਼ਾ ਸ਼ਰਮਾ, ਮਨਜੀਤ ਸਿੰਘ ਜੇ ਈ, ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਕੰਵਰਜੀਤ ਸਿੰਘ, ਜਸਬੀਰ ਸਿੰਘ ਸ਼ਰਮਾ, ਸੁਖਦੇਵ ਸਿੰਘ ਸੰਗਮ, ਬੀ ਆ ਸ਼ਰਮਾ, ਜਗਦੀਸ਼ ਥਿੰਦ, ਸੁਖਦੇੇਵ ਸਿੰਘ ਗਿੱਲ ਅਤੇ ਹੋਰ ਟੀਮ ਮੈਂਬਰ ਵੀ ਮੋਜੂਦ ਸਨ।

Today Now News

RELATED ARTICLES
- Advertisment -

POPULAR POSTS