17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ

ਚੰਡੀਗੜ, 18 ਦਸੰਬਰ:

ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ ਕੀਤਾ ਗਿਆ ਹੈ। ਇਨਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਅੱਜ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸਅਿਾਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸਅਿਾਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸਾਮਲ ਹਨ।ਉਨਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸੀ ਤਰੀਕੇ ਨਾਲ ਹੋਵੇਗੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ।

Today Now News

RELATED ARTICLES
- Advertisment -

POPULAR POSTS