
ਮਾਨਸਾ 28 ਅਕਤੂਬਰ/ਗੁਰਜੰਟ ਸਿੰਘ ਬਾਜੇਵਾਲੀਆ/
ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਵਿਖੇ ਨੌਵੀਂ ਤੋਂ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਦੀਵਾਲੀ ਦੇ ਪਵਿੱਤਰ ਤਿਓਹਾਰ ਦੇ ਮੱਦੇਨਜ਼ਰ ਅੱਜ ਸਕੂਲ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਰੰਗੋਲੀ ਬਣਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਕਿਹਾ ਕਿ ਰੰਗੋਲੀ ਸੁੱਖ ਅਤੇ ਸ਼ਾਂਤੀ ਦੀ ਪ੍ਰਤੀਕ ਹੁੰਦੀ ਹੈ ਅਤੇ ਆਮ ਤੌਰ ਤੇ ਖ਼ੁਸ਼ੀ ਦੇ ਮੌਕੇ ਉਪਰ ਹੀ ਬਣਾਈ ਜਾਂਦੀ ਹੈ।
ਮੁਕਾਬਲੇ ਦੌਰਾਨ ਸਕੂਲੀ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਯਮਾਂ ਅਨੁਸਾਰ ਵੱਖ—ਵੱਖ ਡਿਜਾਈਨਾਂ ਦੀ ਰੰਗੋਲੀ ਬਣਾਈ ਗਈ।ਇਸ ਮੌਕੇ ਜੱਜਾਂ ਦੀ ਭੁਮਿਕਾ ਸ਼੍ਰੀਮਤੀ ਮਨਜੀਤ ਕੌਰ ਧਾਲੀਵਾਲ ਅਤੇ ਸ਼੍ਰੀਮਤੀ ਸੁਖਪਾਲ ਕੌਰ ਵੱਲੋਂ ਨਿਭਾਈ ਗਈ।ਜੱਜਾਂ ਵੱਲੋਂ ਜੇਤੂ ਕਰਾਰ ਦਿੱਤੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਨੂੰ ਕਰਵਾਉਣ ਲਈ ਪ੍ਰਿੰਸੀਪਲ ਵੱਲੋਂ ਆਰਟ ਐਂਡ ਕਰਾਫਟ ਅਧਿਆਪਕ ਪ੍ਰਭਜੋਤ ਕੌਰ ਅਤੇ ਰਿਤੂ ਜਿੰਦਲ ਦੀ ਸ਼ਲਾਘਾ ਕੀਤੀ ਗਈ।




