17.1 C
Chandigarh

TODAY NOW NEWS

Friday, March 20, 2026
HomeBREAKING NEWSਪੁਲਿਸ ਪ੍ਰਸ਼ਾਸਨ ਵਲੋਂ ਰੂਪਨਗਰ ਦੇ ਵੱਖ-ਵੱਖ ਏਰੀਏ ਵਿੱਚ ਕਾਰਡਨ ਤੇ ਸਰਚ ਓਪਰੇਸ਼ਨ...

ਪੁਲਿਸ ਪ੍ਰਸ਼ਾਸਨ ਵਲੋਂ ਰੂਪਨਗਰ ਦੇ ਵੱਖ-ਵੱਖ ਏਰੀਏ ਵਿੱਚ ਕਾਰਡਨ ਤੇ ਸਰਚ ਓਪਰੇਸ਼ਨ ਚਲਾਇਆ ਗਿਆ

ਰੂਪਨਗਰ, 9 ਜੁਲਾਈ: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਕੁਮਾਰ ਗਰਗ ਰੂਪਨਗਰ ਵਲੋਂ ਪ੍ਰੈੱਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ 9 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਵਿਖੇ ਕਾਰਡਨ ਅਤੇ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਕਾਰਡਨ ਅਤੇ ਸਰਚ ਓਪਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਲੋਂ ਕੀਤੀ ਗਈ।

ਇਸ ਕਾਰਡਨ ਅਤੇ ਸਰਚ ਓਪਰੇਸ਼ਨ ਤਹਿਤ ਜਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰਿਆ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਆਪਰੇਸ਼ਨ ਵਿੱਚ ਰੂਪਨਗਰ ਪੁਲਿਸ ਦੇ ਐਸ.ਪੀ. ਰੈਂਕ ਦੇ 2, ਡੀ.ਐਸ.ਪੀ.- 4, ਇਸਪੈਕਟਰ -9 ਅਤੇ 27 ਮਹਿਲਾ ਪੁਲਿਸ ਕਰਮਚਾਰੀ ਤੋਂ ਇਲਾਵਾ 153 ਪੁਲਿਸ ਕਰਮਚਾਰੀਆਂ ਨੂੰ ਸ਼ਾਮਲ ਕਰਕੇ ਏਰੀਆ ਦੀ ਸਰਚ ਕੀਤੀ ਗਈ।

ਇਸ ਸਰਚ ਦੌਰਾਨ ਦੋ ਵਿਅਕਤੀਆਂ ਤੋਂ 500/500 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ, ਜਿਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਸਰਚ ਓਪਰੇਸ਼ਨ ਦੌਰਾਨ ਪਬਲਿਕ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਨੇ ਪੁਲਿਸ ਮਹਿਕਮੇ ਵਲੋਂ ਚਲਾਏ ਜਾ ਰਹੇ ਇਸ ਸਰਚ ਓਪਰੇਸ਼ਨ ਦੀ ਸ਼ਲਾਘਾ ਕੀਤੀ ਅਤੇ ਵਿਚਾਰ ਦਿੱਤਾ ਕਿ ਪਬਲਿਕ ਦੀ ਸੁਰੱਖਿਆਂ ਅਤੇ ਨਸ਼ੇ ਦੀ ਰੋਕਥਾਮ ਦੇ ਮੱਦੇਨਜ਼ਰ ਅਜਿਹੇ ਸਰਚ ਓਪਰੇਸ਼ਨ ਭਵਿੱਖ ਵਿੱਚ ਵੀ ਕੀਤੇ ਜਾਣ। ਉਨ੍ਹਾਂ ਪਬਲਿਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਹ ਸਰਚ ਓਪਰੇਸ਼ਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Today Now News

RELATED ARTICLES
- Advertisment -

POPULAR POSTS