16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ-ਜੇਲ੍ਹ, ਪੱਟੀ ਦਾ ਦੌਰਾ...

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ-ਜੇਲ੍ਹ, ਪੱਟੀ ਦਾ ਦੌਰਾ : ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ।

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।

ਤਰਨ ਤਾਰਨ (ਜਸਬੀਰ ਸਿੰਘ) : ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ. ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੱਜ ਸਬ-ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ‘ਤੇ ਸ਼੍ਰੀ ਵਿਜੈ ਕੁਮਾਰ ਸੁਪਰੀਟੈਂਡੈਂਟ ਸਬ-ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।

ਇਸ ਮੌਕੇ ਜੱਜ ਸਾਹਿਬ ਸ਼੍ਰੀ ਗੁਰਬੀਰ ਸਿੰਘ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।

ਜੱਜ ਸਾਹਿਬ ਨੇ ਜੇਲ੍ਹ ਸੁਪਰੀਟੈੱਡੈੱਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ ਸਮੇਂ ਤੇ ਸੈਟੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੰੁਦੀ ਰਹੇ। ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਅਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਪਲੀਅ ਬਾਰਗਨਿੰਗ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੌਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੋਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਕਲਰਕ ਪੰਕਜ ਸ਼ਰਮਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ।ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਅਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

ਉਹਨਾਂ ਕਿਹਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 15100 ਅਤੇ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS