17.4 C
Chandigarh

TODAY NOW NEWS

Friday, March 20, 2026
HomeBREAKING NEWSਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਨਾਲ ਮੁਸਤੈਦ ਹੋਣਗੀਆਂ...

ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਨਾਲ ਮੁਸਤੈਦ ਹੋਣਗੀਆਂ ਸੁਰੱਖਿਆ ਏਜੰਸੀਆਂ : ਪੁਲਿਸ ਅਬਜ਼ਰਵਰ

ਮਲੇਰਕੋਟਲਾ 4 ਫਰਵਰੀ : Sunita Gill

   ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਮਾਹੌਲ ਬਰਕਰਾਰ ਰੱਖਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਪੁਲਿਸ ਆਬਜ਼ਰਵਰ ਵਜੋਂ ਸ੍ਰੀ ਮਾਨਿਵਾਨਨ ਨੇਡਮਾਰਨ, ਆਈ.ਪੀ.ਐਸ.ਨੂੰ ਤਾਇਨਾਤ ਕੀਤਾ ਗਿਆ ਹੈ।

 ਅੱਜ ਪੁਲਿਸ ਆਬਜ਼ਰਵਰ ਵੱਲੋਂ ਵਿਧਾਨ ਸਭਾ ਹਲਕਾ -105 ਮਲੇਰਕੋਟਲਾ ਅਤੇ 106 - ਅਮਰਗੜ੍ਹ ਨਾਲ ਸਬੰਧਿਤ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਕੀਤੀ ।   ਇਸ ਮੌਕੇ ਉਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਨੂੰ ਮੁਸਤੈਦ ਰਹਿਣ ਲਈ ਕਿਹਾ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਚੋਣਾਂ ਨੂੰ ਅਮਨ ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਸੁਰੱਖਿਆ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।

 ਉਨ੍ਹਾਂ  ਹੋਰ ਕਿਹਾ ਕਿ ਸਾਰੀਆਂ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਨਾਲ ਇੱਕ ਦੂਸਰੇ ਨਾਲ ਮਿਲ ਕੇ ਇਸ ਢੰਗ ਨਾਲ ਯੋਜਨਾ ਬਣਾਉਣ ਕਿ ਵੋਟਿੰਗ ਕਰਵਾਉਣ ਦੌਰਾਨ ਸੁਰੱਖਿਆ ਪ੍ਰਬੰਧ ਕਰਨ ਦੇ ਵਿਚ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ  ਸ੍ਰੀ ਪਵਨਜੀਤ ,ਹਰਜਿੰਦਰ ਸਿੰਘ ਵੀ ਹਾਜ਼ਰ ਸਨ ।
Today Now News

RELATED ARTICLES
- Advertisment -

POPULAR POSTS