
ਮਾਨਸਾ, 28 ਸਤੰਬਰ( ਗੁਰਜੰਟ ਸਿੰਘ ਬਾਜੇਵਾਲੀਆ )ਜ਼ਿਲ੍ਹਾ ਲੀਗਲ ਸਰਵਿਸਜ ਅਥਾਰਟੀ ਮਾਨਸਾ ਦੇ ਸਕੱਤਰ ਸ਼੍ਰੀਮਤੀ ਸ਼ਿਲਪਾ ਦੀਆਂ ਹਦਾਇਤਾਂ ਅਨੁਸਾਰ ਅੱਜ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਮਾਤਾ ਸੁੰਦਰੀ ਗਰਲਜ ਕਾਲਜ ਵਿਖੇ ਇੰਟਰਨੈਸ਼ਨਲ ਡੇ ਫਾਰ ਯੂਨੀਵਰਸਲ ਅਕਸੈਸ ਟੂ ਇਨਫਰਮੇਸ਼ਨ ਡੇ ਮਨਾਉਂਦਿਆਂ ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਐਡਵੋਕੇਟ ਬਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਵਿੱਚ ਚੱਲ ਰਹੀਆਂ ਸੇਵਾਵਾਂ ਜਿਵੇਂ ਵਕੀਲਾਂ ਦੀ ਨਿਯੁਕਤੀ ਸਬੰਧੀ ਅਤੇ ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ ਅਤੇ ਸੀਨੀਅਰ ਸਿਟੀਜਨ ਐਕਟ ਅਤੇ ਹਿੱਟ ਅਤੇ ਰਨ ਦੇ ਕੇਸਾਂ ਦੇ ਮੁਆਵਜੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮੁਫਤ ਕਾਨੂੰਨੀ ਸੇਵਾਵਾਂ ਦੇ ਪ੍ਰਚਾਰ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਸ ਮੌਕੇ ਮਾਤਾ ਸੁੰਦਰੀ ਗਰਲਜ ਕਾਲਜ ਦੇ ਪਿ੍ਰੰਸੀਪਲ ਮੈਡਮ ਬਰਿੰਦਰ ਕੌਰ, ਲੈਕਚਰਾਰ ਸਾਹਿਬਾਨ, ਗਾਂਧੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਰਿੰਪਲ ਮੌਂਗਾ, ਅਧਿਆਪਕ ਸੰਮੀ ਖਾਣ ਹਾਜ਼ਰ ਸਨ।





