17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾਣ...

ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾਣ : ਸੀ.ਜੇ.ਐਮ. ਮੈਡਮ ਸ਼ਿਲਪਾ

ਮਾਨਸਾ, 16 ਸਤੰਬਰ( ਗੁਰਜੰਟ ਸਿੰਘ ਬਾਜੇਵਾਲੀਆ)
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਵਕੀਲ ਸਾਹਿਬਾਨਾਂ ਨਾਲ ਕੋਰੋਨਾ ਦੇ ਲੰਬੇ ਕਾਲ ਤੋਂ ਬਾਅਦ ਦੁਬਾਰਾ ਪਿੰਡਾਂ ਵਿੱਚ ਸੈਮੀਨਾਰ ਲਗਾਕੇ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਾਮਬੰਦ ਕਰਨ ਲਈ ਕਿਹਾ। ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਣ। ਇਸ ਸਮੇਂ ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਐਡੀਸ਼ਨਲ ਮੈਂਬਰ ਸੈਕਟਰੀ ਸ਼੍ਰੀ ਮਨਦੀਪ ਮਿੱਤਲ ਦੇ ਨਿਰਦੇਸ਼ਾਂ ਦੇ ਅਨੁਸਾਰ 02 ਅਕਤੂਬਰ ਤੋਂ 14 ਅਕਤੂਬਰ 2021 ਤੱਕ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਤੀ ਸੁਚੇਤ ਕਰਨ ਦੀ ਅਪੀਲ ਕੀਤੀ, ਤਾਂ ਜੋ ਗਰੀਬ ਲੋਕ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼, ਪੰਚਾਇਤ ਅਫਸਰ ਅਤੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਵੀ ਇਹਨਾਂ ਸੈਮੀਨਾਰਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਮੁਫਤ ਸੇਵਾ ਦੇ ਪ੍ਰਸਾਰ ਨੂੰ ਵਧਾਇਆ ਜਾ ਸਕੇ।

Today Now News

RELATED ARTICLES
- Advertisment -

POPULAR POSTS