ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਵੀ ਆਏ ਹਨ ਕੋਰੋਨਾ ਪਾਜ਼ੇਟਿਵ

ਲੁਧਿਆਣਾ(ਜੇ ਰਾਣੂ ) : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਓਐੱਸਡੀ ਰਹੇ ਪਰਮਿੰਦਰ ਸਿੰਘ ਬਰਾੜ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਵੀ ਕੋਰੋਨਾ ਪਾਜ਼ੇਟਿਵ ਆਏ ਹਨ ਤੇ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ।ਆਪਣੇ ਟਵਿੱਟਰ ਹੈਂਡਲ ‘ਤੇ ਉਨ੍ਹਾਂ ਲਿਖਿਆ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਨਾਨਾ ਜੀ ਦੀ ਅੰਤਿਮ ਅਰਦਾਸ ਸੀ। ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾ ਲੈਣ ਤੇ ਰਿਪੋਰਟ ਆਉਣ ਤਕ ਆਪਣੇ-ਆਪ ਨੂੰ ਇਕਾਂਤਵਾਸ ਕਰ ਲੈਣ।





