
ਮਹਿਲ ਕਲਾਂ (Sunita GILL) ਲੁਧਿਆਣਾ ਬਰਨਾਲਾ ਮੁੱਖ ਮਾਰਗ ਉਪਰ ਪਿੰਡ ਵਜੀਦਕੇ ਖੁਰਦ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇਕ ਕਾਰ ਤੇ ਟਰੈਕਟਰ ਦੇ ਆਪਸ ‘ਚ ਟਕਰਾਉਣ ਕਾਰਨ ਕਾਰ ਸਵਾਰ ਚਾਰ ਵਿਅਕਤੀਆਂ ਤੇ ਟਰੈਕਟਰ ਚਾਲਕ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏਐਸਆਈ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਸਾਈਡ ਤੋਂ ਇਕ ਚਿੱਟੇ ਰੰਗ ਦੀ ਆਲਟੋ ਕਾਰ ਮਹਿਲ ਕਲਾਂ ਸਾਈਡ ਨੂੰ ਜਾ ਰਹੀ ਸੀ ਤੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਉੱਪਰ ਗੁਰਦੁਆਰਾ ਸੱਤ ਕਰਤਾਰ ਵਾਲੇ ਮੇਨ ਰੋਡ ਨੂੰ ਆ ਰਹੀ ਸੜਕ ਉਪਰ ਇਕ ਵਿਅਕਤੀ ਟਰੈਕਟਰ ‘ਤੇ ਸਵਾਰ ਹੋ ਕੇ ਜਦੋਂ ਮੇਨ ਰੋਡ ਉੱਪਰ ਚੜ੍ਹਨ ਲੱਗਾ ਤਾਂ ਬਰਨਾਲਾ ਸਾਈਡ ਤੋਂ ਆ ਰਹੀ ਕਾਰ ਦੀ ਉਨ੍ਹਾਂ ਨਾਲ ਟੱਕਰ ਹੋ ਗਈ। ਜਿਸ ਕਾਰਨ ਕਾਰ ‘ਚ ਸਵਾਰ ਇਕ ਲੜਕੀ, ਦੋ ਬੱਚਿਆਂ, ਕਾਰ ਚਾਲਕ ਤੇ ਟਰੈਕਟਰ ਚਾਲਕ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਿਆਨ ਦਰਜ ਕਰਵਾਏ ਜਾ ਰਹੇ ਹਨ, ਜਿਸ ਉਪਰੰਤ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ




