ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਨਿਬੰਧ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ

ਮੋਗਾ (ਹਰਪਾਲ ਸਹਾਰਨ) : ਐੱਸ.ਐੱਫ.ਸੀ. ਕਾਨਵੈਂਟ ਸਕੂਲ, ਧਰਮਕੋਟ ਰੋਡ, ਮੋਗਾ ਜੋ ਕਿ ਜੋ ਕਿ ICSE ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਹੈ ਵਿਖੇ 16 ਦਸੰਬਰ 2020 ਨੂੰ ਵਿਜੈ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੰਦੇ ਹੋਏ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਨਿਬੰਧ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਜੀ ਨੇ ਇਸ ਮੌਕੇ ਦੱਸਿਆ ਕਿ 16 ਦਸੰਬਰ ਦਾ ਦਿਨ ਭਾਰਤੀ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ ਕਿਉਂਕਿ ਇਸ ਦਿਨ ਭਾਰਤੀ ਫੌਜਾਂ ਨੇ ਪਾਕਿਸਤਾਨ ਦੀਆ ਫੌਜਾਂ ਨੂੰ ਹਰਾ ਕੇ ਬੰਗਲਾਦੇਸ਼ ਨੂੰ ਆਜ਼ਾਦ ਕਰਵਾਇਆ ਸੀ ਸਕੂਲ ਦੀ ਡਾਇਰੈਕਟਰ ਸ਼ੀਨਮ ਜਿੰਦਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੂੰ ਸ਼ਹੀਦਾਂ ਦੇ ਦੱਸੇ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ ਸਕੂਲ ਅਧਿਆਪਕ ਨਵਪ੍ਰੀਤ ਤੇ ਕੰਵਲਪ੍ਰੀਤ ਨੇ ਵਿਦਿਆਰਥੀਆਂ ਨੂੰ ਇਸ ਦਿਨ ਬਾਰੇ ਜਾਣਕਾਰੀ ਦਿੱਤੀ ਸਿਮਰਨ ਕੌਰ, ਖੁਸ਼ਦੀਪ ਸਿੰਘ, ਸਹਿਜਪ੍ਰੀਤ ਕੌਰ, ਪੰਥਪ੍ਰੀਤ ਸਿੰਘ, ਗੁਰਜੋਤ ਸਿੰਘ, ਲਵਗੁਨਪ੍ਰੀਤ ਕੌਰ, ਜਸਮੀਤ ਕੌਰ ਵਿਦਿਆਰਥੀਆਂ ਨੇ ਭਾਗ ਲਿਆ ਸਕੂਲ ਪ੍ਰਿੰਸੀਪਲ ਕੋਮਲ ਅਰੋੜਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ






