17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐੱਸ.ਜੀ.ਪੀ.ਸੀ. ਚੋਣਾਂ : ਹਾਈ ਕੋਰਟ ਦੇ ਰਿਟਾਇਰਡ ਜਸਟਿਸ ਐੱਸ.ਐੱਸ. ਸਾਰੋਂ ...

ਐੱਸ.ਜੀ.ਪੀ.ਸੀ. ਚੋਣਾਂ : ਹਾਈ ਕੋਰਟ ਦੇ ਰਿਟਾਇਰਡ ਜਸਟਿਸ ਐੱਸ.ਐੱਸ. ਸਾਰੋਂ ਚੀਫ਼ ਕਮਿਸ਼ਨਰ ਨਿਯੁਕਤ

ਅਡੀਸ਼ਨਲ ਸਾਲਿਸਟਰ ਜਨਰਲ ਆਫ ਇੰਡੀਆ ਸਤਿਆਪਾਲ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ ।

ਚੰਡੀਗੜ੍ਹ (ਬਿਊਰੋ) : ਕੇਂਦਰ ਸਰਕਾਰ ਨੇ ਹਾਈ ਕੋਰਟ ਦੇ ਰਿਟਾਇਰਡ ਜਸਟਿਸ ਐੱਸ.ਐੱਸ. ਸਾਰੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਗੁਰਦੁਆਰਾ ਕਮਿਸ਼ਨ ਦੇ ਚੀਫ਼ ਕਮਿਸ਼ਨਰ ਲਗਾਏ ਜਾਣ ਦੀ ਜਾਣਕਾਰੀ ਦਿੱਤੀ ਹੈ। ਕੇਂਦਰ ਵੱਲੋਂ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਜਸਟਿਸ ਸਾਰੋਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤੇ ਜਾਣ ਸਬੰਧੀ 9 ਅਕਤੂਬਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਟਰ ਜਨਰਲ ਆਫ ਇੰਡੀਆ ਸਤਿਆਪਾਲ ਜੈਨ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ‘ਤੇ ਆਪਣਾ ਪੱਖ ਰੱਖਣ ਲਈ ਐੱਸਜੀਪੀਸੀ ਨੇ ਹਾਈ ਕੋਰਟ ਤੋਂ ਕੁਝ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ, ਜਿਸ ‘ਤੇ ਜਸਟਿਸ ਮੰਜਰੀ ਨਹਿਰੂ ਕੌਲ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਅਪੀਲ ‘ਤੇ ਸੁਣਵਾਈ 4 ਮਾਰਚ ਤਕ ਮੁਲਤਵੀ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS