17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਐੱਸ.ਜੀ.ਪੀ.ਸੀ. 100 ਸਾਲਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ...

ਐੱਸ.ਜੀ.ਪੀ.ਸੀ. 100 ਸਾਲਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ ਜਥਾ ਰਵਾਨਾ

ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ ਅਗਵਾਈ

ਤਰਨ ਤਾਰਨ (ਜਸਬੀਰ ਸਿੰਘ) : ਅੱਜ ਐੱਸ.ਜੀ.ਪੀ.ਸੀ. ਵਲੋਂ 100 ਸਾਲਾਂ ਸ਼ਤਾਬਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਹਨ ਉਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਥਾ ਅੱਜ ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਗੁਰਬਚਨ ਸਿੰਘ ਕਰਮੂਵਾਲਾ ਰਮਨਦੀਪ ਸਿੰਘ ਭਰੋਵਾਲ ਅਤੇ ਅਮਰੀਕ ਸਿੰਘ ਪੱਖੋਕੇ ਦੀ ਅਗਵਾਈ ਵਿਚ ਰਵਾਨਾ ਹੋਇਆ

ਇਸ ਮੌਕੇ ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਗਰੀਬਾਂ ਉੱਤੇ ਹੋ ਰਹੇ ਜ਼ੁਲਮ ਨੂੰ ਖ਼ਤਮ ਕਰਨ ਅਤੇ ਗੁਰਦੁਆਰਿਆਂ ਵੀ ਆਜ਼ਾਦ ਕਰਵਾਉਣ ਲਈ 1920 ਵਿਚ ਹੋਂਦ ਵਿਚ ਆਈ ਸੀ ਅਤੇ ਇਸਦੇ 100 ਸਾਲਾਂ ਇਤਿਹਾਸ ਵਿਚ ਹੋਰ ਵੀ ਕਈ ਕੀਰਤੀਮਾਨ ਸਥਾਪਿਤ ਹੋਏ ਜਿੰਨ੍ਹਾਂ ਤੋਂ ਅੱਜ ਦੀ ਪੀੜੀ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਐੱਸ.ਜੀ.ਪੀ.ਸੀ. ਵਲੋਂ ਇਸ ਸੰਬੰਧੀ ਲਿਟਰੇਚਰ ਵੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਸੰਗਤਾਂ ਵਿਚ ਵੰਡਿਆ ਜਾਵੇਗਾ ਤਾਂ ਜੋ ਅੱਜ ਦੀ ਪੀੜੀ ਆਪਣੇ ਸਿੱਖ ਇਤਿਹਾਸ ਅਤੇ ਐੱਸਜੀਪੀਸੀ ਦੇ ਇਤਿਹਾਸ ਤੋਂ ਜਾਣੂ ਹੋ ਸਕੇ

Today Now News

RELATED ARTICLES
- Advertisment -

POPULAR POSTS