16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਹੁਣ ਕਿਸੇ ਖਿਲਾਫ ਨਹੀਂ ਕਰੇਗੀ ਕਾਨੂੰਨੀ ਕਾਰਵਾਈ ।

ਪਾਵਨ ਸਰੂਪ ਕਿਤੇ ਗਾਇਬ ਨਹੀਂ ਹੋਏ, ਇਹ ਤਾਂ ਭੇਟਾ ਰਾਸ਼ੀ ‘ਚ ਘਪਲੇਬਾਜ਼ੀ ਹੋਈ ਹੈ : ਲੌਂਗੋਵਾਲ

ਬਰਨਾਲਾ (ਕਰਨਪਰੀਤ ਧੰਦਰਾਲ) : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਪਾਸਾ ਪਲਟਦਿਆਂ ਕਿਹਾ ਹੈ ਕਿ ਅਸਲ ਵਿੱਚ ਕੋਈ ਪਾਵਨ ਸਰੂਪ ਗਾਇਬ ਨਹੀਂ ਹੋਇਆ, ਇਹ ਤਾਂ ਸਿਰਫ ਸਰੂਪਾਂ ਦੀ ਭੇਟਾ ‘ਚ ਘਪਲੇਬਾਜ਼ੀ ਹੋਈ ਹੈ। ਇਸ ਲਈ ਸ੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਕਿਸੇ ‘ਤੇ ਵੀ ਕਾਨੂੰਨੀ ਕਾਰਵਾਈ ਨਹੀਂ ਕਰੇਗੀ।
ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਅੱਜ ਸ੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੁੱਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।
ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ।ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ S7P3 ਦੀ ਵੈੱਬਸਾਈਟ ਤੇ ਵੀ ਪਾਇਆ ਜਾ ਰਿਹਾ ਹੈ।ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ ‘ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ।
ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਸੀ।ਜਿਸ ‘ਚ ਮੁੱਖ ਸਕੱਤਰ ਤੋਂ ਲੈ ਕੇ ਅਹੁੱਦੇਦਾਰਾਂ ਤੱਕ ਐਕਸ਼ਨ ਲਿਆ ਗਿਆ ਸੀ।ਐਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।ਇਸ ਕੇਸ ‘ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਸੀ।ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।
ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਵੀ ਸਾਫ ਕੀਤਾ ਕਿ ਪਾਵਨ ਸਰੂਪ ਕਿਤੇ ਵੀ ਨਹੀਂ ਗਏ ਸਗੋਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ ਵਿੱਚ ਨਹੀਂ ਚੜ੍ਹਾਇਆ ਗਿਆ। ਪ੍ਰਧਾਨ ਲੌਂਗੋਵਾਲ ਨੇ ਇਸ ਮਾਮਲੇ ‘ਚ ਸਿੱਖ ਸੰਗਤਾਂ ਤੋਂ ਮਾਫੀ ਮੰਗੀ ਹੈ।ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਐਸਜੀਪੀਸੀ ਦੀ ਸਾਰੀ ਕਾਰਜਕਾਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਮੰਗੇਗੀ ।

Today Now News

RELATED ARTICLES
- Advertisment -

POPULAR POSTS