17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼੍ਰੋਮਣੀ ਅਕਾਲੀ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਆਉਣ ਵਾਲੀਆਂ 2022 ਦੀਆਂ ਵਿਧਾਨ...

ਸ਼੍ਰੋਮਣੀ ਅਕਾਲੀ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ :ਪ੍ਰੇਮ ਅਰੋੜਾ

ਅਕਾਲੀ ਦਲ ਬਸਪਾ ਗੱਠਜੋੜ ਵਾਲਾ ਦਿਨ ਸਿਆਸੀ ਪੰਨਿਆਂ ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਅਤੇ ਦਲਿੱਤ ਵਰਗ ਦੀ ਅਵਾਜ ਭੈਣ ਕੁਮਾਰੀ ਮਾਇਆਵਤੀ ਵੱਲੋਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਸਿਧਾਂਤਕ ਸਿਆਸੀ ਗਠਜੋੜ ਕਰਕੇ ਸੂਬੇ ਵਿੱਚ ਨਵੀ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਬਸਪਾ ਗੱਠਜੋੜ ਵਾਲਾ ਦਿਨ ਸਿਆਸੀ ਪੰਨਿਆਂ ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਕਿਉਂਕਿ ਕਿਸਾਨ,ਮਜਦੂਰ, ਵਪਾਰੀ ਅਤੇ ਦਲਿਤ ਵਰਗ ਦੇ ਮਹਾਂਗਠਜੋੜ ਦਾ ਪੰਜਾਬ ਦੀ ਪਵਿੱਤਰ ਧਰਤੀ ਤੇ ਅਗਾਜ ਹੋਇਆ ਹੈ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਗਠਜੋੜ ਸ਼ਾਨਦਾਰ ਫਤਿਹ ਹਾਸਲ ਕਰਕੇ ਪੰਜਾਬੀਆਂ ਦੀ ਸੇਵਾ ਵਿੱਚ ਹਾਜਰ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਜਲਦੀ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਦੋਹਾਂ ਪਾਰਟੀਆਂ ਵੱਲੋਂ ਸਾਂਝੇ ਤੌਰ ਤੇ ਰੈਲੀਆਂ ,ਮੀਟਿੰਗਾਂ ਕਰਕੇ ਲੋਕ ਲਹਿਰ ਆਰੰਭ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS