17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ANMOL SINGH WARRING) \ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਜਿੰਨਾ ਸਮਾਂ ਇਨਸਾਫ਼ ਨਹੀਂ ਮਿਲਦਾ ਉਸ ਸਮੇਂ ਤਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਅੱਠ ਅਗਸਤ ਨੂੰ ਬਰਗਾੜੀ ਵਿਖੇ ਵੱਡਾ ਇਕੱਠ ਰੱਖਿਆ ਗਿਆ ਹੈ ਤੇ ਸਾਡੀ ਜਥੇਬੰਦੀ ਵੱਲੋਂ ਛੱਤੀ ਦਿਨਾਂ ਤੋਂ ਰੋਜ਼ਾਨਾ ਪੰਜ ਸਿੰਘ ਗ੍ਰਿਫ਼ਤਾਰੀਆਂ ਦੇ ਰਹੇ ਹਨ ਸਾਡਾ ਸੰਘਰਸ਼ ਸ਼ਾਂਤਮਈ ਹੈ ਅਤੇ ਅੱਗੇ ਤੋਂ ਵੀ ਅਮਨ ਪਸੰਦ ਤਰੀਕੇ ਨਾਲ ਧਰਨਾ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਖ਼ੁਦ ਬਰਗਾੜੀ ਪਹੁੰਚ ਕੇ ਅਗਵਾਈ ਕਰਨੀ ਚਾਹੀਦੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਤੇ ਧਾਰੀ ਚੁੱਪੀ ਤੋੜਨੀ ਚਾਹੀਦੀ ਹੈ ਸਰਦਾਰ ਮਾਨ ਨੇ ਕਿਹਾ ਕਿ ਇਸ ਸਮੇਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਹੀਂ ਹੈ ਸਿਰਫ਼ ਹਿੰਦੂ ਧਰਮ ਹੀ ਭਾਰਤ ਵਿੱਚ ਯਾਦ ਹੈ ਡਾ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਡੀ ਜਥੇਬੰਦੀ ਦਾ ਮੁੱਖ ਮਿਸ਼ਨ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਹੈ ਜੇਕਰ ਲੋਕਾਂ ਨੇ ਸਿਆਸੀ ਤੌਰ ਤੇ ਸਾਨੂੰ ਤਾਕਤ ਬਖ਼ਸ਼ੀ ਤਾਂ ਅਸੀਂ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਵਾਂਗੇ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ ਸੁਮੇਧ ਸੈਣੀ ਅਤੇ ਰਾਮ ਰਹੀਮ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਬਰਗਾੜੀ ਵਿਖੇ ਬੇਅਦਬੀ ਮਾਮਲੇ ਅਤੇ ਗੋਲੀ ਕਾਂਡ ਸਾਜ਼ਿਸ਼ ਤਹਿਤ ਹੋਇਆ ਹੈ ਅਕਾਲੀ ਸਰਕਾਰ ਸਮੇਂ ਵੀ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਹੁਣ ਕਾਂਗਰਸ ਵੀ ਇਨਸਾਫ਼ ਨਹੀਂ ਦੇ ਰਹੀ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਵਿੱਚ ਪਹੁੰਚ ਕੇ ਕਾਂਗਰਸ ਦੇ ਮੰਤਰੀਆਂ ਨੇ ਕਿਹਾ ਸੀ ਕਿ ਜਲਦੀ ਇਨਸਾਫ ਮਿਲੇਗਾ ਪਰ ਅਜੇ ਤੱਕ ਕੋਈ ਵੀ ਇਨਸਾਫ ਨਹੀਂ ਮਿਲਿਆ ਭਲਕੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲ ਰਹੀਅਾਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਹੁਤ ਵਿਗੜ ਚੁੱਕੀ ਹੈ ਅਤੇ ਪਹਿਲਾਂ ਵਾਂਗ ਹੀ ਪੰਜਾਬ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਵਿੱਕੀ ਮਿੱਡੂਖੇੜਾ ਦਾ ਕਤਲ ਵੀ ਇਸੇ ਕਰਕੇ ਹੋਇਆ ਹੈ ਦਹਾਕੇ ਪਹਿਲਾਂ ਨੌਜਵਾਨਾਂ ਨੂੰ ਸਿਆਸੀ ਆਗੂ ਸ਼ਹਿ ਦਿੰਦੇ ਹਨ ਸਲਮਾਨ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਨਸ਼ੇ ਦੀ ਸਮੱਗਲਿੰਗ ਹੁੰਦੀ ਰਹੀ ਅਤੇ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਗਈ ਇਸ ਨਾਲ ਪੰਜਾਬ ਦੀ ਕੰਗਾਲੀ ਦਾ ਦੌਰ ਸ਼ੁਰੂ ਹੋਇਆ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਲੈਣ ਲਈ ਇਸ ਸੰਘਰਸ਼ ਨੂੰ ਦੁਨੀਆ ਪੱਧਰ ਤੇ ਉਠਾਏਗੀ ਅਤੇ ਅਮਰੀਕਾ ਦੇ ਹਾਈ ਕਮਿਸ਼ਨਰ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਜਾਵੇਗਾ ਇਸ ਤੋਂ ਇਲਾਵਾ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਦੀ ਵੀ ਮਦਦ ਲਈ ਜਾਵੇਗੀ ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰੋਫੈਸਰ ਮਹਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਵੀ ਹਾਜ਼ਰ ਸਨ

Today Now News

RELATED ARTICLES
- Advertisment -

POPULAR POSTS