16 C
Chandigarh

TODAY NOW NEWS

Friday, March 20, 2026
HomeBREAKING NEWSਪਿੰਡ ਲਲਹੇੜੀ ’ਚ ਦਸ਼ਮੇਸ਼ ਦਰਬਾਰ ਕੁਟੀਆ ’ਚ ਸ਼੍ਰੋਮਣੀ ਭਗਤ ਧੰਨਾ ਜੀ ਦਾ...

ਪਿੰਡ ਲਲਹੇੜੀ ’ਚ ਦਸ਼ਮੇਸ਼ ਦਰਬਾਰ ਕੁਟੀਆ ’ਚ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ


   ਖੰਨਾ, 21 ਮਾਰਚ (ਪਰਮਜੀਤ ਸਿੰਘ ਧੀਮਾਨ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਚੰਡੀਗੜ੍ਹ ਰੋਡ ਸਥਿਤ ਪਿੰਡ ਲਲਹੇੜੀ ਸਥਿਤ ਖੰਨਾ ਪਬਲਿਕ ਸਕੂੁਲ ਦੇ ਨੇੜੇ ਗੁਰਦੁਆਰਾ ਸ਼੍ਰੀ ਦਸ਼ਮੇਸ਼ ਦਰਬਾਰ ਸਾਹਿਬ ਕੁਟੀਆਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਆਯੋਜਤ ਕੀਤਾ ਗਿਆ।

ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਤੇ ਭੋਗ ਪਾਏ ਗਏ। ਪ੍ਰਸਿੱਧ ਰਾਗੀ ਤੇ ਢਾਡੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ; ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਲਾਕੇੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹਿਊੁਮਨ ਵੈਲਫੇਅਰ ਬਲੱਡ ਡੋਨਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਜੀਤ ਸਿੰਘ ਖਰ੍ਹੇ ਦੀ ਅਗਵਾਈ ਹੇਠਾਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਖੰਨਾ ਨਰਸਿੰਗ ਹੋਮ ਦੇ ਬਲੱਡ ਬੈਂਕ ਦੀ ਟੀਮ ਵੱਲੋਂ 02 ਦਰਜ਼ਨ ਦੇ ਕਰੀਬ ਯੂਨਿਟ ਇਕੱਤਰ ਕੀਤੇ।
     ਇਸ ਮੌਕੇ ਕੁਟੀਆ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪੁਸ਼ਕਰਰਾਜ ਸਿੰਘ ਰੂੁਪਰਾਏ ਨੇ ਕਿਹਾ ਕਿ ਕੁਟੀਆ ਵਿਚ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਵੱਖ ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਪਿੰਡ ਤੇ ਇਲਾਕੇ ਦੇ ਸੰਗਤ ਨੂੰ ਪੁਰਾਤਨ ਕੁਟੀਆ ਨਾਲ ਜੁੜਣ ਦਾ ਸੱਦਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਖਰ੍ਹੇ ਨੇ ਦੱਸਿਆ ਕਿ ਸੰਸਥਾ ਵੱਲੋਂ ਇਹ 90ਵਾਂ ਖੂੁਨਦਾਨ ਕੈਂਪ ਸੀ ਅਤੇ ਭਵਿੱਖ ਵਿਚ ਵੀ ਸੰਸਥਾ ਵੱਲੋਂ ਸਮਾਜਸੇਵੀ ਕਾਰਜ ਜਾਰੀ ਰਹਿਣਗੇ। ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਤੇ ਜਨਰਲ ਸਕੱਤਰ ਮੁਕੇਸ਼ ਸਿੰਘੀ ਨੇ ਦੱਸਿਆਂ ਕਿ ਜਲਦ ਹੀ ਸੰਸਥਾ ਵੱਲੋਂ ਅੱਖਾਂ ਦੀ ਜਾਂਚ ਦਾ ਕੈਂਪ ਲਗਾ ਕੇ ਲੋੜਵੰਦਾਂ ਨੂੰ ਐਨਕਾਂ ਅਤੇ ਦਵਾਈਆਂ ਮੁਹੱਈਆਂ ਕਰਵਾਈਆਂ ਜਾਣਗੀਆਂ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਏ. ਐਸ. ਹਾਈ ਸਕੂਲ ਮੈਨੇਜਮੈਂਟ ਟਰੱਸਟ ਖੰਨਾ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਸ਼੍ਰੀ ਵਿਸ਼ਵਕਰਮਾ ਐਜ਼ੂੁਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਦੇ ਚੇਅਰਮੈਨ ਹਰਜੀਤ ਸਿੰਘ ਸੋਹਲ, ਗੁਰਨਾਮ ਸਿੰਘ ਭਮਰਾ, ਸ਼ਸ਼ੀ ਵਰਧਨ, ਮਨਪ੍ਰੀਤ ਸਿੰਘ ਸੋਹਲ, ਸੁੱਚਾ ਸਿੰਘ ਐਨ. ਆਰ. ਆਈ., ਨਾਜਰ ਸਿੰਘ, ਪਵਨ ਜੈਦਕਾ, ਰਾਹੁਲ ਸ਼ਰਮਾ, ਚੰਦਨ ਨੇਗੀ, ਰਾਹੁਲ ਗਰਗ ਬਾਵਾ, ਪਵਨ ਕੁਮਾਰ, ਨਿਰਮਲ ਸਿੰਘ, ਹਰਬੰਸ ਸਿੰਘ, ਮਹਾਂ ਸਿੰਘ, ਖੁਸ਼ਪਾਲ ਸਿੰਘ, ਗੁਰਮੁੱਖ ਸਿੰਘ, ਇੰਜ. ਹਰਜਿੰਦਰ ਸਿੰਘ, ਨਿਰਮਲ ਸਿੰਘ ਯੂਐਸਏ, ਮਨਵੀਰ ਸਿੰਘ, ਬੂਟਾ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਗ੍ਰੰਥੀ, ਕਬਨੈਲ ਸਿੰਘ ਗੋਹ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS