16.8 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਤੋਂ ਮੰਗੀ ਦੇਸ਼ ਦੀ ਵੰਡ ਤੋਂ ਪਹਿਲੇ ਤੇ ਬਾਅਦ ‘ਚ ਬਣੇ ਗੁਰਦੁਆਰਿਆਂ ਦੀ ਗਿਣਤੀ

ਈਟੀਪੀਬੀ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਵਿਚ ਇਸ ਸਮੇਂ 105 ਗੁਰਦੁਆਰੇ ਹਨ ਜਿਨ੍ਹਾਂ ਵਿੱਚੋਂ ਸਿਰਫ਼ 18 ਹੀ ਖੁੱਲੇ ਹਨ

ਨਵੀਂ ਦਿੱਲੀ (ਏਜੇਂਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੇਸ਼ ਦੀ ਵੰਡ ਤੋਂ ਪਹਿਲੇ ਤੇ ਬਾਅਦ ‘ਚ ਬਣੇ ਗੁਰਦੁਆਰਿਆਂ ਦੀ ਤਾਜ਼ਾ ਗਿਣਤੀ ਦੱਸੇ। ਅਜਿਹਾ ਇਵੈਕਿਊ ਟਰੱਸਟ ਪ੍ਰਰਾਪਰਟੀ ਬੋਰਡ (ਈਟੀਪੀਬੀ) ਅਤੇ ਸੱਤਾਧਾਰੀ ਪਾਰਟੀ ਦੇ ਮੈਂਬਰ ਨੈਸ਼ਨਲ ਅਸੈਂਬਲੀ (ਐੱਮਐੱਨਏ) ਰਮੇਸ਼ ਕੁਮਾਰ ਵੰਕਾਨੀ ਵੱਲੋਂ ਦਿੱਤੇ ਵੱਖ-ਵੱਖ ਬਿਆਨਾਂ ਕਾਰਨ ਪੈਦਾ ਹੋਏ ਵਿਵਾਦ ਕਾਰਨ ਕੀਤਾ ਗਿਆ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਈਟੀਪੀਬੀ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਵਿਚ ਇਸ ਸਮੇਂ 105 ਗੁਰਦੁਆਰੇ ਹਨ ਜਿਨ੍ਹਾਂ ਵਿੱਚੋਂ ਸਿਰਫ਼ 18 ਹੀ ਖੁੱਲੇ ਹਨ ਜਦਕਿ ਬਾਕੀ ਕਈ ਕਾਰਨਾਂ ਕਰਕੇ ਬੰਦ ਹਨ। ਜ਼ਿਕਰਯੋਗ ਹੈ ਕਿ ਕੁਝ ਗੁਰਦੁਆਰੇ ਜਿਨ੍ਹਾਂ ਦੇ ਕੇਸ ਅਦਾਲਤਾਂ ‘ਚ ਚੱਲ ਰਹੇ ਹਨ ‘ਤੇ ਲੈਂਡ ਮਾਫ਼ੀਆ ਵੱਲੋਂ ਈਟੀਪੀਬੀ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਉੱਥੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।

ਦੂਜੇ ਪਾਸੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਐੱਮਐੱਨਏ ਵੰਕਾਨੀ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਵਿਚ 105 ਨਹੀਂ 588 ਗੁਰਦੁਆਰੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਈਟੀਪੀਬੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਕੁਝ ਮੈਂਬਰ ਰਲੇ ਹੋਏ ਹਨ ਜਿਸ ਕਾਰਨ ਗੁਰਦੁਆਰਿਆਂ ‘ਤੇ ਕਬਜ਼ੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਫੈਡਰਲ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਵਿਕਾਸ ਲਈ ਦਿੱਤੇ ਜਾ ਰਹੇ ਫੰਡ ਨੂੰ ਵੀ ਈਟੀਪੀਬੀ ਉਨ੍ਹਾਂ ਤਕ ਨਹੀਂ ਪਹੁੰਚਾ ਰਹੀ ਜਿਸ ਕਾਰਨ ਜ਼ਿਆਦਾਤਰ ਗੁਰਦੁਆਰੇ ਬੰਦ ਹਨ। ਵੰਕਾਨੀ ਨੇ ਦੱਸਿਆ ਕਿ ਇਤਿਹਾਸਕਾਰ ਇਕਬਾਲ ਕੇਸਰ ਵੱਲੋਂ ਲਿਖੀ ਪੁਸਤਕ ‘ਹਿਸਟੋਰੀਕਲ ਸਿੱਖ ਸ਼੍ਰਾਈਨਜ਼ ਇਨ ਪਾਕਿਸਤਾਨ’ ਵਿਚ ਦੱਸਿਆ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿ ‘ਚ 135 ਇਤਿਹਾਸਕ ਗੁਰਦੁਆਰੇ ਹਨ ਜਦਕਿ ਕੁਲ ਗਿਣਤੀ 300 ਤੋਂ ਉਪਰ ਹੈ। ਪਾਕਿਸਤਾਨ ਇਸ ਸਮੇਂ ਸਿਰਫ਼ ਛੇ ਇਤਿਹਾਸਕ ਗੁਰਦੁਆਰਿਆਂ ਦੇ ਹੀ ਸਿੱਖ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਂਦਾ ਹੈ।

Today Now News

RELATED ARTICLES
- Advertisment -

POPULAR POSTS