17.4 C
Chandigarh

TODAY NOW NEWS

Friday, March 20, 2026
HomeBREAKING NEWSਵਿਧਾਨ ਸਭਾ ਚੋਣਾਂ ’ਚ 5ਵੇਂ ਨੰਬਰ ’ਤੇ ਰਹੀ ਮਾਨ ਦੀ ਪਾਰਟੀ ਨੇ...

ਵਿਧਾਨ ਸਭਾ ਚੋਣਾਂ ’ਚ 5ਵੇਂ ਨੰਬਰ ’ਤੇ ਰਹੀ ਮਾਨ ਦੀ ਪਾਰਟੀ ਨੇ ਵਿਰੋਧੀਆਂ ਨੂੰ ਛੇੜੀ ਕੰਬਣੀ

ਸੰਗਰੂਰ : ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ’ਤੇ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ ਤੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਉਮੀਦਵਾਰ ਲੱਭਣ ਵਿਚ ਜੁਟੀਆਂ ਹੋਈਆਂ ਹਨ। ਅਜਿਹੇ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪਹਿਲਕਦਮੀ ਕੀਤੀ ਹੈ। ਸੰਗਰੂਰ ਤੋਂ ਲੋਕ ਸਭਾ ਸੀਟ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੂੰ ਐਲਾਨਿਆ ਗਿਆ ਹੈ। ਜਿਸ ਨਾਲ ਵਿਰੋਧੀ ਪਾਰਟੀਆਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਿਮਰਜੀਤ ਸਿੰਘ ਮਾਨ ਦਾਅਵਾ ਵੀ ਕਰ ਰਹੇ ਹਨ ਕਿ ਇਸ ਵਾਰ ਲੋਕ ਸਭਾ ਸੰਗਰੂਰ ਹਲਕੇ ’ਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

ਸਿਮਰਜੀਤ ਸਿੰਘ ਮਾਨ ਦੀ ਪਾਰਟੀ ਨੇ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਵਿਰੋਧੀ ਪਾਰਟੀਆਂ ਨੂੰ ਤਿੱਖੀ ਟੱਕਰ ਦਿੱਤੀ ਹੈ। ਉਨ੍ਹਾਂ ਨੇ ਅਕਾਲੀ ਦਲ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਇਨਸਾਫ਼ ਪਾਰਟੀ ਨਾਲੋਂ ਮਜ਼ਬੂਤ ਪਾਰਟੀ ਹੋ ਕੇ ਨਿਕਲਣ ਕਰਕੇ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ। ਸੰਗਰੂਰ ਲੋਕ ਸਭਾ ਹਲਕੇ ’ਚ ਵਿਧਾਨ ਸਭਾ ਹਲਕਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਵੱਲੋਂ ਕੁੱਲ 75531 ਵੋਟਾਂ ਲੈਣ ਕਾਰਨ ਪਾਰਟੀ ਪੰਜਵੇਂ ਨੰਬਰ ’ਤੇ ਰਹੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਾਰਟੀ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਪਾਰਟੀ ਨੇ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਲੋਕ ਸਭਾ ਵਿਚ ਵੀ ਚੰਗੇ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਸਕਦੀ ਹੈ।

Today Now News

RELATED ARTICLES
- Advertisment -

POPULAR POSTS