ਸਰਕਾਰ ਨੇ ਕੀਤੇ ਹੁਕਮ ਜਾਰੀ

ਚੰਡੀਗੜ, (ਪੱਤਰ ਪ੍ਰੇਰਕ) : ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਲਾਕਡਾਊਨ ਦੀਆਂ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਇਹ ਪਾਬੰਦੀਆਂ 18 ਅਗਸਤ 2020 ਤੋਂ ਲਾਗੂ ਹੋ ਜਾਣਗੀਆਂ। ਨਵੇਂ ਆਦੇਸ਼ਾਂ ਮੁਤਾਬਕ ਹੁਣ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਰਾਤ ਦਾ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਲੱਗੇਗਾ। ਸ਼ਾਪਿੰਗ ਮਾਲ ਅਤੇ ਦੁਕਾਨਾਂ ਰਾਤ 8 ਵਜੇ ਤਕ ਖੁੱਲ੍ਹਣਗੀਆਂ। ਐਤਵਾਰ ਨੂੰ ਸਾਰੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤਕ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਨੇ ਨਵੀਂਆਂ ਹਦਾਇਤਾਂ ਵਿਚ ਜਲੰਧਰ , ਲੁਧਿਆਣਾ ਅਤੇ ਪਟਿਆਲਾ ਵਾਸੀਆਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਨ੍ਹਾਂ ਸ਼ਹਿਰਾਂ ਵਿਚ ਲਾਕਡਾਊਨ ਕਰਨ ਦਾ ਸ਼ੰਕਾ ਵੀ ਪ੍ਰਗਟਾਇਆ ਹੈ। ਲੁਧਿਆਣਾ, ਪਟਿਆਲਾ, ਜਲੰਧਰ ਵਿਚ ਸ਼ਾਪਿੰਗ ਮਾਲ ਅਤੇ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਸ਼ਨੀਵਾਰ ਨੂੰ ਵੀ ਬੰਦ ਰਹਿਣਗੀਆਂ






