16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬਿਲਾਸਪੁਰ ਵਿਖੇ ਸ਼੍ਰੀ ਕਪਾਲ ਮੋਚਨ - ਸ਼੍ਰੀ ਆਦਬਦ੍ਰੀ ਮੇਲਾ ਨਹੀਂ ਲੱਗੇਗਾ

ਬਿਲਾਸਪੁਰ ਵਿਖੇ ਸ਼੍ਰੀ ਕਪਾਲ ਮੋਚਨ – ਸ਼੍ਰੀ ਆਦਬਦ੍ਰੀ ਮੇਲਾ ਨਹੀਂ ਲੱਗੇਗਾ

ਕਰੋਨਾ ਦੇ ਫੈਲਾਅ ਨੂੰ ਰੋਕਣ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਿਆ ਫੈਸਲਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਹਰ ਸਾਲ ਬਿਲਾਸਪੁਰ (ਯਮੁਨਾਨਗਰ) ਵਿਖੇ ਲੱਗਣ ਵਾਲਾ ਸ਼੍ਰੀ ਕਪਾਲ ਮੋਚਨ – ਸ਼੍ਰੀ ਆਦਬਦ੍ਰੀ ਮੇਲਾ ਇਸ ਵਾਰ ਨਹੀਂ ਲੱਗੇਗਾ। ਇਸ ਸਬੰਧੀ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਯਮੁਨਾਨਗਰ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਹ ਫੈਸਲਾ ਕਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਲਿਆ ਹੈ।
ਉਹਨਾਂ ਦੱਸਿਆ ਕਿ ਹਰ ਸਾਲ ਕੱਤਕ ਦੀ ਮੱਸਿਆ ਨੂੰ ਲਗਾਏ ਜਾਂਦੇ ਇਸ ਮੇਲੇ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ, ਜੋ ਇਸ ਵਾਰ ਸੰਭਵ ਨਹੀਂ ਹੋ ਸਕੇਗਾ। ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਇਸ ਸਾਲ ਬਿਲਾਸਪੁਰ ਵਿਖੇ ਮੇਲੇ ਵਿੱਚ ਇਸ਼ਨਾਨ, ਪੂਜਾ ਆਦਿ ਕਰਨ ਲਈ ਨਾ ਜਾਣ।

Today Now News

RELATED ARTICLES
- Advertisment -

POPULAR POSTS