16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸ਼੍ਰੀ ਖਡੂਰ ਸਾਹਿਬ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ...

ਸ਼੍ਰੀ ਖਡੂਰ ਸਾਹਿਬ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ।

ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਵੱਖ ਵੱਖ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ

ਤਰਨਤਾਰਨ (ਜਸਬੀਰ ਸਿੰਘ) : ਖਡੂਰ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ ਵੱਖ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਆਸ ਪਾਸ ਇਲਾਕੇ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਹਾਜਰੀ ਲਗਵਾਈ ਗਈ ਅਤੇ ਜੀਵਨ ਸਫਲਾ ਕੀਤਾ । ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵੱਲੋਂ ਸੰਗਤ ਨੂੰ ਮਾਸਕ ਸੈਨੇਟਾਈਜਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਸਮੇਂ ਸਮੇਂ ਨਾਲ ਕੀਤੀ ਗਈ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ , ਨਵੇਂ ਬਣਾਏ ਗਏ ਪ੍ਰਸ਼ਾਦ ਕਾਊਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਲੋਕਲ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ , ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ

ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਹਜ਼ੂਰੀ ਕਥਾ ਵਾਚਕ ਗਿਆਨੀ ਸੁਖਬੀਰ ਸਿੰਘ ਕੱਲਾ, ਹਜ਼ੂਰੀ ਕਥਾਵਾਚਕ ਗਿਆਨੀ ਮਹਿਤਾਬ ਸਿੰਘ, ਆਦਿ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS