16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼੍ਰੋ. ਅ. ਦ. ਦੇ ਸੀਨੀਅਰ ਆਗੂ ਤੇ ਐਸ.ਜੀ.ਪੀ.ਸੀ. ਦੇ ਮੈਂਬਰ ਜਥੇਦਾਰ ਦਿਆਲ...

ਸ਼੍ਰੋ. ਅ. ਦ. ਦੇ ਸੀਨੀਅਰ ਆਗੂ ਤੇ ਐਸ.ਜੀ.ਪੀ.ਸੀ. ਦੇ ਮੈਂਬਰ ਜਥੇਦਾਰ ਦਿਆਲ ਸਿੰਘ ਜੀ ਦਾ ਹੋਇਆ ਦੇਹਾਂਤ

ਸ਼ਰਧਾਂਜਲੀ ਦੇਣ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਇਲਾਕੇ ਦੀ ਸੀਨੀਅਰ ਲੀਡਰਸ਼ਿਪ ਪਹੁੰਚੀ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜੋ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਅੱਜ ਸਵੇਰੇ ਸੱਤ ਵਜੇ ਦੇਹਾਂਤ ਹੋ ਗਿਆ ਸੀ ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿਖੇ ਪੂਰੇ ਰੀਤੀ ਰਿਵਾਜ ਦੇ ਨਾਲ ਤੇ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਇਲਾਕੇ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵੀ ਪਹੁੰਚੀ ਜਿਨ੍ਹਾਂ ਵਿੱਚ ਜਗਮੀਤ ਸਿੰਘ ਬਰਾੜ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਮੈਨੇਜਰ ਸੁਮੇਰ ਸਿੰਘ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਇਸ ਮੌਕੇ ਪੂਰੇ ਅਕਾਲੀ ਆਗੂ ਅਤੇ ਕੁਝ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੇ ਉਨ੍ਹਾਂ ਦੇ ਸਰੀਰ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਨੇ ਦਿੱਤੀ ਇਸ ਬਾਰੇ ਜਗਮੀਤ ਸਿੰਘ ਬਰਾੜ ਅਕਾਲੀ ਆਗੂ ਨੇ ਦੱਸਿਆ ਦਿਆਲ ਸਿੰਘ ਕੋਲਿਆਂਵਾਲੀ ਇੱਕ ਨਿਧੜਕ ਨੇਤਾ ਸਨ ਜਿਸ ਦੇ ਜਾਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਪੂਰਾ ਨਹੀਂ ਕੀਤਾ ਜਾ ਸਕਦਾ

ਇਸ ਮੌਕੇ ਸਾਬਕਾ ਵਿਧਾਇਕ ਮਲੋਟ ਹਰਪ੍ਰੀਤ ਕੋਟਭਾਈ ਦੁੱਖ ਪ੍ਰਗਟ ਕਰਦੇ ਹੋਏ ਦੱਸਿਆ ਕਿ ਅੱਜ ਅਸੀਂ ਇਕ ਬਹੁਤ ਹੀ ਨਿਧੜਕ ਨੇਤਾ ਅਕਾਲੀ ਦਲ ਵਿਚੋਂ ਖੋ ਚੁੱਕੇ ਹਾਂ ਜਿਨ੍ਹਾਂ ਦੀ ਘਾਟ ਕਦੀ ਪੂਰੀ ਨਹੀਂ ਕੀਤੀ ਜਾ ਸਕਦੀ ਇਹ ਅਕਾਲੀ ਦਲ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖਡ਼੍ਹਦੇ ਸਨ

ਇਸ ਮੌਕੇ ਕੁਲਬੀਰ ਸਿੰਘ ਕਾਕਾ ਭਾਈਕੇਰਾ ਨੇ ਦੁੱਖ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਰਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਜਾਣ ਨਾਲ ਅਕਾਲੀ ਦਲ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਇਹ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਬਿਲਕੁਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਵਾਲੇ ਨਿਡਰ ਵਿਅਕਤੀ ਸਨ

Today Now News

RELATED ARTICLES
- Advertisment -

POPULAR POSTS