
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਅਜੇ ਰੁਕੀਆਂ ਨਹੀਂ ਹਨ। ਇਸ ਵਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਟਵਿੱਟਰ ‘ਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਨ੍ਹਾਂ ਟਵੀਟਾਂ ਦੇ ਆਧਾਰ ‘ਤੇ ਹੀ ਨਵਜੋਤ ਸਿੱਧੂ ਵਿਰੁੱਧ ਅਦਾਲਤ ਵਿੱਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਖ਼ਲ ਕੀਤੀ ਗਈ ਹੈ, ਜਿਸਦੀ ਸੁਣਵਾਈ ਹੁਣ 16 ਨਵੰਬਰ ਮੰਗਲਵਾਰ ਨੂੰ ਹੋਣੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਅਕਸਰ ਹੀ ਟਵਿੱਟਰ ‘ਤੇ ਆਪਣੀਆਂ ਪੋਸਟਾਂ ਰਾਹੀਂ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨਦੇ ਰਹਿੰਦੇ ਹਨ। ਪਰੰਤੂ ਹੁਣ ਇਹ ਜਿਹੜੇ ਟਵੀਟਾਂ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਗਈ ਹੈ, ਉਹ ਬਹੁ-ਕਰੋੜ ਡਰੱਗ ਮਾਲਿਆਂ ਤੋਂ ਪਹਿਲਾਂ ਦੇ ਹਨ।
ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਵਿਰੁੱਧ ਪਟੀਸ਼ਨ ਐਡਵੋਕੇਟ ਪਰਮਜੀਤ ਸਿੰਘ ਬਾਜਵਾ ਵੱਲੋਂ ਦਾਖ਼ਲ ਕੀਤੀ ਗਈ ਹੈ, ਜਿਸ ਦੀ ਤਰੀਕ 16 ਨਵੰਬਰ ਤੈਅ ਕੀਤੀ ਗਈ ਹੈ।
ਐਡਵੋਕੇਟ ਸਿੱਧੂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਜਿਹੜੇ ਟਵੀਟਾਂ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਗਈ ਹੈ, ਉਹ ਅਦਾਲਤ ਵਿੱਚ ਚੱਲ ਰਹੇ ਬਹੁ-ਕਰੋੜੀ ਡਰੱਗ ਮਾਮਲਿਆਂ ਤੋਂ ਪਹਿਲਾਂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਟਵੀਟਾਂ ਵਿੱਚ ਸਿੱਧੂ, ਡਰੱਗ ਮਾਮਲੇ ‘ਚ ਹਾਈਕੋਰਟ ਨੂੰ ਨਿਰਦੇਸ਼ ਦਿੰਦੇ ਵਿਖਾਈ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਟੀਸ਼ਨ ਵਿੱਚ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਦੇ ਸਕਰੀਨ ਸ਼ਾਟ ਵੀ ਨੱਥੀ ਕੀਤੇ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਧੂ ਵੱਲੋਂ ਸਿਸਟਮ ਦੇ ਕੰਮ ਵਿੱਚ ਸਿੱਧੂ ਵੱਲੋਂ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।
ਹਰਿਆਣਾ ਐਡਵੋਕੇਟ ਜਨਰਲ ਕਰਨਗੇ ਸੁਣਵਾਈ
ਇਸ ਮਾਮਲੇ ਦੀ ਸੁਣਵਾਈ ਕੱਲ ਯਾਨੀ 16 ਨਵੰਬਰ ਨੂੰ ਸਵੇਰੇ 11 ਵਜੇ ਹੋਣੀ ਹੈ। ਐਡਵੋਕੇਟ ਵੱਲੋਂ ਪਟੀਸ਼ਨ ਰਾਹੀਂ ਸਿੱਧੂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਐਡਵੋਕੇਟ ਜਨਰਲ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਹਰਿਆਣਾ ਦੇ ਐਡਵੋਕੇਟ ਜਨਰਲ ਕਰਨਗੇ।





