17.4 C
Chandigarh

TODAY NOW NEWS

Friday, March 20, 2026
HomeBREAKING NEWSਸਿੱਧੂ ਮੂਸੇਵਾਲਾ ਨੂੰ ਨਹੀਂ ਮਿਲੇਗੀ ਮਾਨਸਾ ਤੋਂ ਟਿਕਟ? ਜਾਣੋ ਵਜ੍ਹਾ

ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲੇਗੀ ਮਾਨਸਾ ਤੋਂ ਟਿਕਟ? ਜਾਣੋ ਵਜ੍ਹਾ

ਚੰਡੀਗਡ਼੍ਹ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਦੇ ਵੱਲੋਂ ਆਪਣੇ ਨਾਲ ਸੈਲੀਬ੍ਰਿਟੀਆਂ ਨੂੰ ਜੋਡ਼ਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਇਨ੍ਹਾਂ ਸੈਲੀਬ੍ਰਿਟੀਆਂ ਨੂੰ ਲਿਜਾ ਕੇ ਵੋਟਾਂ ਵੱਧ ਬਟੋਰੀਆਂ ਜਾ ਸਕਣ। ਦੱਸ ਦੇਈਏ ਕਿ ਆਪਣੀ ਗਾਇਕੀ ਦੇ ਨਾਲ ਦੁਨੀਆ ਭਰ ਵਿਚ ਮੱਲਾਂ ਮਾਰਨ ਵਾਲੇ ਸਿੱਧੂ ਮੂਸੇਵਾਲਾ ਨੂੰ ਬੇਸ਼ੱਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਇਆਂ ਨੂੰ ਕੁਝ ਕੁ ਦਿਨ ਹੀ ਹੋਏ ਹਨ।

ਪਰ ਅਗਾਮੀ ਚੋਣਾਂ ਨੂੰ ਲੈ ਕੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਕਾਂਗਰਸ ਪਾਰਟੀ ਟਿਕਟ ਦੇ ਸਕਦੀ ਹੈ, ਕਿਉਂਕਿ ਸਿੱਧੂ ਦਾ ਹਲਕਾ ਮਾਨਸਾ ਹੈ। ਸਿੱਧੂ ਮੂਸੇਵਾਲਾ ਨੇ ਪਿਛਲੇ ਦਿਨੀਂ ਇਹ ਵੀ ਬਿਆਨ ਜਾਰੀ ਕੀਤਾ ਸੀ ਕਿ ਉਸ ਨੂੰ ਮਾਨਸਾ ਤੋਂ ਹੀ ਟਿਕਟ ਦਿੱਤੀ ਜਾਵੇ ਅਤੇ ਜੇਕਰ ਕਾਂਗਰਸ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ ਤਾਂ ਉਹ ਆਜ਼ਾਦ ਵੀ ਲੜ ਸਕਦਾ ਹੈ।ਇਸੇ ਵਿਚਕਾਰ ਹੀ ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਮਾਨਸਾ ਤੋਂ ਟਿਕਟ ਨਹੀਂ ਦੇਵੇਗੀ, ਕਿਉਂਕਿ ਮੌਜੂਦਾ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹਦੀ ਮਾਨਸਾ ਤੋਂ ਟਿਕਟ ਨਾ ਕੱਟੀ ਜਾਵੇ।

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਰਾਹੁਲ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਮਾਨਸਾ ਦੇ ਲੋਕ ਸਿੱਧੂ ਮੂਸੇਵਾਲਾ ਦੇ ਖਿਲਾਫ ਹਨ, ਪਰ ਸੰਭਾਵਨਾ ਇਹ ਬਣ ਰਹੀ ਹੈ ਕਿ ਉਹਦੀ (ਨਾਜਰ ਸਿੰਘ ਮਾਨਸ਼ਾਹੀਆ) ਟਿਕਟ ਕੱਟ ਕੇ ਸਿੱਧੂ ਨੂੰ ਮਾਨਸਾ ਤੋਂ ਕਾਂਗਰਸ ਟਿਕਟ ਦੇਣ ਜਾ ਰਹੀ ਹੈ।

ਵਿਧਾਇਕ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਜੇਕਰ ਟਿਕਟ ਮਿਲਦੀ ਹੈ ਤਾਂ ਇਸ ਨਾਲ ਕਾਂਗਰਸ ਪਾਰਟੀ ਦਾ ਨੁਕਸਾਨ ਹੋ ਸਕਦਾ ਹੈ। ਨਾਜਰ ਸਿੰਘ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਅਪੀਲ ਕਰਦਾ ਹੈ ਕਿ ਮਾਨਸਾ ਤੋਂ ਸਿੱਧੂ ਮੂਸੇਵਾਲੇ ਨੂੰ ਟਿਕਟ ਨਾ ਦਿੱਤੀ ਜਾਵੇ।

Today Now News

RELATED ARTICLES
- Advertisment -

POPULAR POSTS