16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਗਿੱਦੜਬਾਹਾ ਵਿਖੇ ਪੱਤਰਕਾਰ ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਡੀ...

ਗਿੱਦੜਬਾਹਾ ਵਿਖੇ ਪੱਤਰਕਾਰ ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਡੀ ਐਸ ਪੀ ਦਫਤਰ ਦਾ ਘਿਰਾਓ ।

ਜੇਕਰ ਪੱਤਰਕਾਰ ਰਣਜੀਤ ਸਿੰਘ ਗਿੱਲ ਤੇ ਹੋਏ ਝੂਠੇ ਪਰਚੇ ਨੂੰ ਰੱਦ ਨਾ ਕੀਤਾ ਤਾ ਸੰਘਰਸ਼ ਨੂੰ ਹੋਰ ਵੀ ਲੰਮਾ ਕੀਤਾ ਜਾਵੇਗਾ ।

ਪੱਤਰਕਾਰਾਂ ਦੁਆਰਾ ਡੀ ਐੱਸ ਪੀ ਦਫਤਰ ਦੇ ਘਿਰਾਓ ਦੀਆਂ ਵੱਖ ਵੱਖ ਤਸਵੀਰਾਂ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ ਅਤੇ ਮੀਡੀਆ ਹੀ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦਾ ਹੈ ।ਪਰ ਪ੍ਰੈਸ ਨੂੰ ਹੀ ਲੋਕਾਂ ਦੀ ਆਵਾਜ਼ ਚੁੱਕਣ ਤੇ ਪੁਲਿਸ ਦੇ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ । ਅਜਿਹਾ ਹੀ ਇੱਕ ਮਾਮਲਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਆਸੀ ਸਹਿ ਤੇ ਥਾਣਾ ਗਿੱਦੜਬਾਹਾ ਵਿਖੇ ਪਿਛਲੇ ਦਿਨੀਂ ਹੋਏ ਪੱਤਰਕਾਰ ਤੇ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਸਮੂਹ ਪੱਤਰਕਾਰ ਭਾਈਚਾਰਾ,ਕਿਸਾਨ ਜਥੇਬੰਦੀਆਂ, ਖੇਤ ਮਜਦੂਰ ਯੂਨੀਅਨ ,ਸਮਾਜ ਸੇਵੀ , ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਕਈ ਹੋਰ ਵੀ ਜਥੇਬੰਦੀਆਂ ਵੱਲੋਂ ਅੱਜ ਗਿੱਦੜਬਾਹਾ ਦੇ ਡੀ ਐਸ ਪੀ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ।ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਿੰਡ ਗੁਰੂਸਰ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਅਤੇ ਕਿਸਾਨਾਂ ਨੇ ਰਾਜਾ ਵੜਿੰਗ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸਨ ।ਜਿਸਦੀ ਪਿੰਡ ਗੁਰੂਸਰ ਦੇ ਹੀ ਪੱਤਰਕਾਰ ਵੱਲੋ ਖਬਰ ਨਸਰ ਕੀਤੀ ਸੀ ਕਿ ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ । ਇਸ ਸਮੇ ਧਰਨੇ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਪੱਤਰਕਾਰ ਰਣਜੀਤ ਸਿੰਘ ਗਿੱਲ ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ । ਉਹਨਾ ਸਰਕਾਰ ਅਤੇ ਪ੍ਰਸਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੱਤਰਕਾਰ ਰਣਜੀਤ ਸਿੰਘ ਗਿੱਲ ਤੇ ਹੋਏ ਝੂਠੇ ਪਰਚੇ ਨੂੰ ਰੱਦ ਨਾ ਕੀਤਾ ਤਾ ਸੰਘਰਸ਼ ਨੂੰ ਹੋਰ ਵੀ ਲੰਮਾ ਕੀਤਾ ਜਾਵੇਗਾ ਅਤੇ ਥਾਣਾ ਗਿੱਦੜਬਾਹਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਜਾਵੇਗੀ ।ਇਸ ਸਮੇ ਐਸ .ਪੀ ਡੀ ਜਸਮੀਤ ਸਿੰਘ ਨੇ ਵਿਸਵਾਸ ਦੁਆਇਆ ਕਿ ਉਹ ਉਹਨਾ ਦਾ ਇਹ ਮਾਮਲਾ ਐਸ ਐਸ ਪੀ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਲਿਆਉਣਗੇ ਅਤੇ ਜਲਦੀ ਹੀ ਇਹ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਚ ਪੜਤਾਲ ਕੀਤੀ ਜਾਵੇਗੀ ।

Today Now News

RELATED ARTICLES
- Advertisment -

POPULAR POSTS