17.4 C
Chandigarh

TODAY NOW NEWS

Friday, March 20, 2026
HomeBREAKING NEWSਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਗ੍ਰਨੇਡ...

ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਗ੍ਰਨੇਡ ਧਮਾਕੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ

ਚੰਡੀਗੜ੍ਹ 10 ਮਈ,2022:ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਗ੍ਰਨੇਡ ਧਮਾਕੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪੰਜਾਬ ਵਿੱਚ ਖਰਾਬ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਦੌਰਾਨ ਸ.ਢੀਂਡਸਾ ਨੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਪੰਜਾਬ ਵਾਸੀਆਂ ਨੂੰ ਵੀ ਸੂਚੇਤ ਰਹਿਣ ਦੀ ਅਪੀਲ ਕੀਤੀ। ਉਹਨਾਂ ਕਿਹਾ ਇਸ ਸਮੇਂ ਮਾਨ ਸਰਕਾਰ ਨੂੰ ਪੰਜਾਬ ਦੀ ਅਮਨ ਚੈਨ ,ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਸੂਬੇ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਕਦਮ ਚੁੱਕਣ ਦੀ ਲੋੜ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਲਈ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਭੈਅ ਪੈਦਾ ਕਰਨ ਲਈ ਬੰਬ ਧਮਾਕਿਆਂ ਵਰਗੀਆਂ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਬੀਤੇ ਕੁਝ ਸਮਾਂ ਪਹਿਲਾ ਲੁਧਿਆਣਾ ਵਿੱਚ ਦਿਨ ਦਿਹਾੜੇ ਬੰਬ ਧਮਾਕੇ ਦੀ ਘਟਨਾ ਅਤੇ ਬੀਤੇਂ ਸੋਮਵਾਰ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਗ੍ਰਨੇਡ ਧਮਾਕੇਸਦੀ ਘਟਨਾ ਇਸ ਦੇ ਤਾਜ਼ਾ ਸਬੂਤ ਹਨ।ਸ.ਢੀਂਡਸਾ ਨੇ ਕਿਹਾ ਬੀਤੇਂ ਕੁਝ ਸਮੇਂ ਦੌਰਾਨ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਇਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਸੰਪਰਦਾਇਕ ਅਤੇ ਧਾਰਮਿਕ ਆਧਾਰ ਤੇ ਵੰਡ ਕੇ ਲੋਕਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਕਰਨ ਲਈ ਸਮੇਂ-ਸਮੇਂ ਤੋ ਸੌੜੀ ਰਾਜਨੀਤੀ ਅਤੇ ਕੋਝੀਆਂ ਚਾਲਾਂ ਚਲੀਆਂ ਜਾਂਦੀਆਂ ਰਹੀਆਂ ਹਨ ਅਤੇ ਬੀਤੇ ਕੁਝ ਸਮੇਂ ਤੋਂ ਵਾਪਰੀਆਂ ਮੰਦਭਾਗੀ ਘਟਨਾਵਾਂ ਵੀ ਇਸੇ ਕੜੀ ਦਾ ਹਿੱਸਾ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਰਲ ਮਿਲਕੇ ਰਹਿਣਾ ਅਤੇ ਆਪਸੀ ਭਾਈਚਾਰਾ ਪੰਜਾਬ ਦੀ ਖੂਬਸੂਰਤੀ ਹੈ ਪਰ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਆਪਣੇ ਏਜੰਡੇ ਵਿੱਚ ਕਾਮਯਾਬ ਹੋਣਾ ਚਾਹੁੰਦੀਆਂ ਹਨ। ਜਿਸ ਤੋਂ ਹਰੇਕ ਪੰਜਾਬ ਵਾਸੀ ਨੂੰ ਸੂਚੇਤ ਰਹਿਣ ਦੀ ਲੋੜ ਹੈ।

Today Now News

RELATED ARTICLES
- Advertisment -

POPULAR POSTS