17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ SIT ਪਹੁੰਚੀ ਸੋਨਾਰੀਆ ਜੇਲ੍ਹ

ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ SIT ਪਹੁੰਚੀ ਸੋਨਾਰੀਆ ਜੇਲ੍ਹ

ਚੰਡੀਗੜ੍ਹ : IG Ludhiana Range ਐਸ ਪੀ ਐਸ ਪਰਮਾਰ ਦੀ ਅਗਵਾਈ ਵਿੱਚ ਅੱਜ ਸਵੇਰੇ ਰਾਜਪੁਰਾ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੁੱਛ-ਗਿੱਛ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ ਹੋਈ।

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੇ 6 ਡੇਰਾ ਪ੍ਰੇਮੀ ਫੜੇ ਹੋਏ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੀ SIT (ਵਿਸ਼ੇਸ਼ ਜਾਂਚ ਟੀਮ) ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੁੱਛ-ਗਿੱਛ ਲਈ ਪ੍ਰੋਡਕਸ਼ਨ ਵਾਰੰਟ ਦੀ ਚਾਰਾਜੋਈ ਕੀਤੀ ਜਾ ਰਹੀ ਸੀ।

ਅੱਜ ਰਵਾਨਾ ਹੋਈ SIT ਵਿੱਚ ਹੋਰ ਮੈਂਬਰ ਐਸ.ਐਸ. ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਡੀ.ਐਸ.ਪੀ. ਲਖਵੀਰ ਸਿੰਘ, ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਸਨ।

ਇਸ ਤੋਂ ਇਲਾਵਾ ਟੀਮ ਦੀ ਸਹਾਇਤਾ ਲਈ ਥਾਣਾ ਬਾਜਾਖਾਨਾ ਦੇ ਐਸ.ਐਚ.ਓ. ਇਕਬਾਲ ਹੁਸੈਨ, ਐਸ.ਆਈ. ਹਰਪ੍ਰੀਤ ਸਿੰਘ ਤੇ ਐਸ.ਆਈ. ਰਾਜੇਸ਼ ਕਿੰਗ ਵੀ ਸ਼ਾਮਲ ਸਨ।

Today Now News

RELATED ARTICLES
- Advertisment -

POPULAR POSTS