17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਸ਼ਨ ਮੁਕਾਬਲੇ ਵਿੱਚ ਮੁਸਕਾਨ ਅਤੇ ਗੀਤ ਮੁਕਾਬਲੇ ਵਿੱਚ ਰਵਿੰਦਰ ਕੌਰ ਰਹੇ ਜੇਤੂ

ਭਾਸ਼ਨ ਮੁਕਾਬਲੇ ਵਿੱਚ ਮੁਸਕਾਨ ਅਤੇ ਗੀਤ ਮੁਕਾਬਲੇ ਵਿੱਚ ਰਵਿੰਦਰ ਕੌਰ ਰਹੇ ਜੇਤੂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮੁਕਾਬਲੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਭਾਸ਼ਨ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਜਾ ਰਹੇ ਹਨ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ’ਚ ਚੱਲ ਰਹੇ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।
ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਬਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਸਰਦੂਲਗੜ੍ਹ ਵਿਖੇ ਸਕੂਲ ਇੰਚਾਰਜ ਸ਼੍ਰੀਮਤੀ ਰਜਨੀ ਅਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਫ਼ਤਾ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਕੂਲ ਵਿੱਚ ਕਈ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਕਰਵਾਏ ਗਏ ਮੁਕਾਬਲਿਆਂ ਦੌਰਾਨ ਭਾਸ਼ਨ ਮੁਕਾਬਲੇ ਵਿੱਚ ਮੁਸਕਾਨ ਨੇ ਪਹਿਲਾ ਅਤੇ ਤਮੰਨਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਵਿਤਾ ਮੁਕਾਬਲਿਆਂ ਵਿੱਚ ਮੁਸਕਾਨ ਨੇ ਪਹਿਲਾ ਅਤੇ ਸੰਦੀਪ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੀਤ ਮੁਕਾਬਲੇ ਵਿੱਚ ਰਵਿੰਦਰ ਕੌਰ ਨੇ ਪਹਿਲਾ ਅਤੇ ਆਇਸ਼ਨਪ੍ਰੀਤ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।

Today Now News

RELATED ARTICLES
- Advertisment -

POPULAR POSTS