17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 4 ਜਨਵਰੀ :

ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ।

ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 35 ਜੱਚਾ ਬੱਚਾ ਸੈਂਟਰ (21 ਜਿਲ੍ਹਾਂ ਹਸਪਤਾਲ, 11 ਸਬ ਡਵੀਜਨਲ ਹਸਪਤਾਲ ਅਤੇ 03 ਕਮਿਊਨਿਟੀ ਹੈਲਥ ਸੈਂਟਰਾਂ) ਬਣਾਏ ਗਏ ਹਨ।

ਇਹਨਾਂ ਜੱਚਾ ਬੱਚਾ ਸੈਂਟਰਾਂ ਦੇ ਲੇਬਰ ਰੂਮ ਵਿੱਚ 24X7 ਡਾਕਟਰਾਂ ਦੀ ਮੌਜੂਦਗੀ ਸੁਨਿਸ਼ਚਿਤ ਕਰਨ ਲਈ ਇਹ ਭਰਤੀ ਕੀਤੀ ਗਈ ਹੈ। ਇਹਨਾਂ ਤੈਨਾਤੀਆਂ ਨਾਲ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਅਤ ਜਣੇਪਾ ਅਤੇ ਨਵ-ਜੰਮੇ ਬੱਚੇ ਦੀ ਲੌੜੀਂਦੀ ਦੇਖਭਾਲ, ਇਸ ਦੇ ਨਾਲ ਹੀ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਜਾ ਸਕਣਗੀਆਂ।

ਇਸ ਦੇ ਨਾਲ ਹੀ ਪੰਜਾਬ ਰਾਜ ਦੇ ਸ਼ਹਿਰੀ ਖੇਤਰ ਵਿੱਚ ਅਰਬਨ ਕਮਿਉਨਿਟੀ ਹੈਲਥ ਸੈਂਟਰ ਅਤੇ ਅਰਬਨ ਪੀ.ਐਚ.ਸੀ. ਵਿਖੇ ਖਾਲੀ ਪਈਆਂ ਮੈਡੀਕਲ ਅਫਸਰ ਦੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਰਾਜ ਦੇ ਪੇਂਡੂ ਖੇਤਰਾਂ ਵਿੱਚ ਟੈਲੀਮੈਡੀਸ਼ਨ ਸੇਵਾ ਪ੍ਰਦਾਨ ਕਰਨ ਲਈ ਡਾਕਟਰਾਂ ਦੀ ਨਿਯੁਕਤੀ ਟੈਲੀਮੈਡੀਸ਼ਨ ਹੱਬ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਅਫਸਰ ਪੂਰੀ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਇਲਾਜ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ।

ਇਸ ਮੌਕੇ ਸ਼੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ (ਸਿਹਤ), ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਡਾ. ਓ.ਪੀ. ਗੋਜਰਾ, ਡਾਇਰੈਕਟਰ ਪਰਿਵਾਰ ਭਲਾਈ ਅਤੇ ਡਾ. ਅਰੀਤ ਕੌਰ, ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS