16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਈ ਕਾਰਡ ਬਣਾਉਣ ਲਈ ਚੱਲੀ ਵਿਸ਼ੇਸ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ: ਮਹਿੰਦਰ...

ਈ ਕਾਰਡ ਬਣਾਉਣ ਲਈ ਚੱਲੀ ਵਿਸ਼ੇਸ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ: ਮਹਿੰਦਰ ਪਾਲ

ਅਧਿਕਾਰੀਆਂ ਨੂੰ ਸ਼ਹਿਰਾਂ ‘ਚ ਵਸਦੇ ਲਾਭਪਾਤਰੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ
ਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਫੂਡ ਤੇ ਸਪਲਾਈ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਈ ਕਾਰਡ ਬਣਵਾਉਣ ਤੋਂ ਵਾਂਝੇ ਸ਼ਹਿਰੀ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ 22 ਤੋਂ 28 ਫਰਵਰੀ ਤੱਕ ਆਯੋਜਿਤ ਵਿਸ਼ੇਸ਼ ਮੁਹਿੰਮ ਨੂੰ ਜ਼ਿਲ੍ਹੇ ਭਰ ਦੇ ਦਿਹਾਤੀ ਖੇਤਰਾਂ ਵਿੱਚ ਵਧੀਆ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੇ ਇਸ ਮੁਹਿੰਮ ਦਾ ਲਾਭ ਉਠਾਉਂਦੇ ਹੋਏ ਆਪਣੇ ਈ ਕਾਰਡ ਬਣਵਾਏ ਹਨ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਿੱਧੇ ਤੌਰ ‘ਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਲਾਹੇਵੰਦ ਸਕੀਮ ਹੈ ਜਿਸ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋੜਵੰਦਾਂ ਤੱਕ ਪਹੁੰਚਾਇਆ ਜਾਣਾ ਲਾਜ਼ਮੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀਆਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਇਸ ਸਬੰਧੀ ਲਗਾਤਾਰ ਰਾਬਤਾ ਰੱਖਿਆ ਜਾਵੇ ਤਾਂ ਜੋ ਲੋੜਵੰਦਾਂ ਨੂੰ ਇਹ ਕਾਰਡ ਬਣਵਾਉਣ ਵਿੱਚ ਕੋਈ ਵੀ ਦਿੱਕਤ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਇਸ ਸਬੰਧੀ ਰੋਜ਼ਾਨਾ ਮੀਟਿੰਗ ਕੀਤੀ ਜਾਵੇ ਅਤੇ ਇਹ ਜਾਇਜ਼ਾ ਲਿਆ ਜਾਵੇ ਕਿ ਰੋਜ਼ਾਨਾ ਕਿੰਨੇ ਕਾਰਡਾਂ ਦਾ ਡਾਟਾ ਨਿਰਧਾਰਤ ਪ੍ਰੋਫਾਰਮਿਆਂ ਵਿੱਚ ਅਪਡੇਟ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜੀ.ਏ ਬਲਜੀਤ ਕੌਰ, ਡੀ.ਐਫ.ਐਸ.ਸੀ, ਮੁੱਖ ਖੇਤੀਬਾੜੀ ਅਫ਼ਸਰ, ਸਿਵਲ ਸਰਜਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS